ਰਮਸਾ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਮਾਨਸਾ, 15 ਨਵੰਬਰ- ਐਸਐਸਏ ਰਮਸਾ ਅਧਿਆਪਕ ਯੂਨੀਅਨ ਵੱਲੋਂ ਅੱਜ ਮਾਨਸਾ ਸ਼ਹਿਰ ਵਿੱਚ ਕਨਵੈਨਸ਼ਨ ਮਗਰੋਂ ਰੋਸ ਮਾਰਚ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਜਸਵਿੰਦਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਐਸ.ਐਸ.ਏ ਰਮਸਾ ਅਧਿਆਪਕਾਂ ਨੂੰ ਲਾਰੇ ਲਾਉਂਦੀ ਆ ਰਹੀ ਹੈ ਪਰ ਹਾਲੇ ਤੱਕ ਉੁਨ•ਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ•ਾਂ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ ਅਧਿਆਪਕਾਂ ਦੀਆਂ ਮੰਗਾਂ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਕਮੇਟੀ ਨੇ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਜਦ ਕਿ ਡੀ.ਜੀ.ਐਸ.ਈ ਦਫ਼ਤਰ ਦੁਆਰਾ ਠੇਕਾ ਆਧਾਰਤ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਲੋਕਾਂ ਤੋਂ ਸੁਝਾਅ ਮੰਗੇ ਗਏ ਸਨ।ਜਥੇਬੰਦੀ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਜਟਾਣਾ ਨੇ ਦੱਸਿਆ ਕਿ ਸਰਕਾਰ ਜਾਣ ਬੁੱਝ ਕੇ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਯੂਨੀਅਨ ਦੇ ਪ੍ਰੈਸ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ਤੋਂ ਰਮਸਾ ਸਕੂਲਾਂ ਵਿੱਚ ਭਰਤੀ ਲੈਬ ਅਟੇਡੈਂਟਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਸਿੱਖਿਆ ਵਿਭਾਗ ਵਿੱਚ ਪੱਕੇ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਐਸ.ਐਸ.ਏ ਰਮਸਾ ਅਧਿਆਪਕਾਂ ਨੂੰ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਸੀਬ ਨਹੀਂ ਹੋਈ। ਉਨ•ਾਂ ਕਿਹਾ ਕਿ ਹਰ ਵਾਰ ਤਨਖਾਹ ਲੈਣ ਲਈ ਅਧਿਆਪਕਾਂ ਨੂੰ ਸੜਕਾਂ 'ਤੇ ਉਤਰਨਾ ਪੈਂਦਾ ਹੈ। ਅਧਿਆਪਕ ਆਗੂ ਜਗਸੀਰ ਸਿੰਘ ਸਿੱਧੂ ਨੇ ਕਿਹਾ ਕਿ ਆਗਾਮੀ 6 ਦਸੰਬਰ ਨੂੰ ਸਮੂਹ ਅਧਿਆਪਕ ਲੁਧਿਆਣਾ ਵਿੱਚ ਸੂਬਾ ਪੱਧਰੀ ਰੈਲੀ ਕਰਨ ਜਾ ਰਹੇ ਹਨ ਅਤੇ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਧਿਆਪਕ ਜੇਲ•ਾਂ ਭਰਨ ਤੋਂ ਸੰਕੋਚ ਨਹੀਂ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਸਹਿਦੇਵ ਸਿੰਘ, ਖਜ਼ਾਨਚੀ ਰਵਿੰਦਰ ਕਾਂਸਲ, ਰਿੰਕੂ ਮਿੱਤਲ, ਮੋਹਿਤ ਬਾਂਸਲ, ਚਮਕੌਰ ਸਿੰਘ, ਲਾਭ ਸਿੰਘ ਤੇ ਹੋਰ ਹਾਜ਼ਰ ਸਨ।
No comments:
Post a Comment