Wednesday, 2 March 2016

ਗ਼ਜ਼ਲ —ਪਾਸ਼

ਗ਼ਜ਼ਲ
—ਪਾਸ਼
ਦਹਿਕਦੇ ਅੰਗਿਆਰਾਂ 'ਤੇ ਸਾਉਂਦੇ ਰਹੇ ਨੇ ਲੋਕ।
ਇਸ ਤਰ੍ਹਾਂ ਵੀ ਰਾਤ ਨੂੰ ਰੁਸ਼ਨਾਉਂਦੇ ਰਹੇ ਨੇ ਲੋਕ।

ਨਾ ਕਤਲ ਹੋਏ, ਨਾ ਹੋਵਣਗੇ ਇਸ਼ਕ ਦੇ ਗੀਤ ਇਹ,
ਮੌਤ ਦੀ ਸਰਦਲ 'ਤੇ ਬਹਿ, ਗਾਉਂਦੇ ਰਹੇ ਨੇ ਲੋਕ।

ਨ੍ਹੇਰੀਆਂ ਨੂੰ ਜੇ ਭੁਲੇਖਾ ਹੈ, ਹਨੇਰਾ ਪਾਉਣ ਦਾ,
ਨ੍ਹੇਰੀਆਂ ਨੂੰ ਰੋਕ ਵੀ, ਪਾਉਂਦੇ ਰਹੇ ਨੇ ਲੋਕ।

ਜ਼ਿੰਦਗੀ ਦਾ ਜਦ ਕਦੇ, ਅਪਮਾਨ ਕੀਤਾ ਹੈ ਕਿਸੇ,
ਮੌਤ ਬਣ ਕੇ ਮੌਤ ਦੀ, ਆਉਂਦੇ ਰਹੇ ਨੇ ਲੋਕ।

ਤੋੜ ਕੇ ਮਜਬੂਰੀਆਂ ਦੇ, ਸੰਗਲਾਂ ਨੂੰ ਆਦਿ ਤੋਂ
ਜ਼ੁਲਮ ਦੇ ਗਲ਼ ਸੰਗਲੀ, ਪਾਉਂਦੇ ਰਹੇ ਨੇ ਲੋਕ।

No comments:

Post a Comment