ਲੋਕ ਸੰਗਰਾਮ ਮੰਚ ਪੰਜਾਬ ਵੱਲੋਂ ਰਾਮਪੁਰਾ ਫੂਲ 'ਚ ਕਾਲੇ ਕਾਨੂੰਨਾਂ ਵਿਰੁੱਧ ਕਨਵੈਨਸ਼ਨ
ਰਾਮਪੁਰਾ ਫੂਲ, 17 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਲੋਕ ਸੰਗਰਾਮ ਮੰਚ ਪੰਜਾਬ ਵੱਲੋਂ ਰਾਮਪੁਰਾ ਫੂਲ ਵਿਚ ਕਨਵੈਨਸ਼ਨ ਕੀਤੀ ਗਈ । ਜਿਸ ਵਿਚ ਡਾ: ਜੀ. ਐਨ. ਸਾਈ ਬਾਬਾ ਨੂੰ ਜੇਲ੍ਹ 'ਚ ਬੰਦ ਕਰਨ, ਲੇਖਿਕਾ ਅਰੁੰਧਤੀ ਰਾਏ ਤੇ ਅਦਾਲਤੀ ਮਾਨਹਾਨੀ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਨਿੱਜੀ ਜਾਇਦਾਦ ਭੰਨਤੋੜ ਵਰਗੇ ਕਾਲੇ ਕਾਨੂੰਨਾਂ ਖਿਲਾਫ਼ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਜ਼ਮਹੂਰੀ ਅਧਿਕਾਰ ਸਭਾ ਦੇ ਆਗੂ ਐੱਨ. ਕੇ. ਜੀਤ ਨੇ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਦੁਆਰਾ ਲਿਆਂਦੇ ਜਾ ਰਹੇ ਕਾਨੂੰਨ ਅੰਗਰੇਜ਼ਾਂ ਦੁਆਰਾ ਲਾਗੂ ਕੀਤੇ ਕਾਲੇ ਕਾਨੂੰਨਾਂ ਵਿਚ ਵਾਧਾ ਹੀ ਹਨ । ਲੋਕ ਸੰਗਰਾਮ ਮੰਚ ਦੀ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਕੌਰ ਨੇ ਕਿਹਾ ਕਿ ਡਾ: ਜੀ. ਐੱਨ. ਸਾਈ ਬਾਬਾ ਨੇ ਭਾਰਤ ਦੇ ਆਦਿਵਾਸੀ ਲੋਕਾਂ ਦੀ ਲੁੱਟ ਅਤੇ ਜਬਰ ਬਾਰੇ ਦਰਦ ਭਰੀ ਹਾਲਤ ਨੂੰ ਸੰਸਾਰ ਦੇ ਲੋਕਾਂ ਸਾਹਮਣੇ ਰੱਖਣ ਵਿਚ ਬਹੁਤ ਅਹਿਮ ਭੂਮਿਕਾ ਨਿਭਾਈ । 90 ਫੀਸਦੀ ਅੰਗਹੀਣ ਸਾਈ ਬਾਬਾ ਨੂੰ ਭਾਰਤ ਸਰਕਾਰ ਨੇ ਬਿਨਾਂ ਸਬੂਤਾਂ ਤੋਂ ਜੇਲ ਵਿਚ ਸੁੱਟ ਦਿੱਤਾ ਹੈ । ਸਰਕਾਰ ਵੱਲੋਂ ਅਰੁੰਧਤੀ ਰਾਏ ਦੀ ਅਵਾਜ ਨੂੰ ਬੰਦ ਕਰਨ ਲਈ ਉਸ ਖਿਲਾਫ਼ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ । ਲੋਕ ਪੱਖੀ ਬੱਧੀਜੀਵੀਆਂ ਨੂੰ ਹਕੂਮਤ ਦੇ ਖੂਨੀ ਪੰਜਿਆਂ ਤੋਂ ਬਚਾਉਣ ਲਈ ਸਾਡਾ ਫਰਜ ਬਣਦਾ ਹੈ ਕਿ ਉਨ੍ਹਾਂ ਦੇ ਹੱਕ ਵਿਚ ਡਟੀਏ । ਲੇਖਕ ਅਤੇ ਜਮਹੂਰੀ ਸਭਾ ਦੇ ਆਗੂ ਬਾਰੂ ਸਤਵਰਗ ਅਤੇ ਸੁਖਦੇਵ ਪਾਂਧੀ ਨੇ ਕਿਹਾ ਕਿ ਬੁੱਧੀਜੀਵੀ ਲੋਕਾਂ ਨੂੰ ਚੁੱਪ ਕਰਾਉਣ ਦੀ ਨੀਤੀ ਅਪਰੇਸ਼ਨ ਗਰੀਨ ਹੰਟ ਦੀ ਨੀਤੀ ਦਾ ਹਿੱਸਾ ਹੈ, ਤਾਂ ਕਿ ਜਲ ਜੰਗਲ ਅਤੇ ਜ਼ਮੀਨ ਲਈ ਲੜ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੀਆਂ ਲਹਿਰਾਂ ਨੂੰ ਖਤਮ ਕੀਤਾ ਜਾ ਸਕੇ । ਕਨਵੈਨਸ਼ਨ ਵਿਚ ਕਾਲੇ ਕਾਨੂੰਨ ਵਾਪਸ ਲੈਣ ਦੇ ਮਤੇ ਪਾਸ ਕੀਤੇ ।

No comments:
Post a Comment