ਕਿਸਾਨਾਂ ਨੇ 50 ਦਿਨ-ਰਾਤ ਧਰਨਾ ਦਿੱਤਾ ਪਰ ਸਰਕਾਰ ਟੱਸ ਤੋਂ ਮੱਸ ਨਾ ਹੋਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ 24 ਮਈ ਤੋਂ 28 ਮਈ ਤੱਕ ਬਠਿੰਡਾ ਵਿਖੇ ਲਗਾਏ ਗਏ ਆਪਣੇ ਨੂੰ ਧਰਨੇ ਨੂੰ ਅਣ-ਮਿਥੇ ਸਮੇਂ ਦਾ ਰੂਪ ਦਿੰਦੇ ਹੋਏ ਇਸ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। 50 ਦਿਨ ਚੱਲੇ ਇਸ ਧਰਨੇ ਵਿੱਚ ਸਰਕਾਰ ਨੇ ਆਪਣਾ ਕੋਈ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਸੁਣਨ ਵਾਸਤੇ ਪੰਡਾਲ ਵਿੱਚ ਨਹੀਂ ਭੇਜਿਆ ਅਤੇ ਜਦੋਂ ਕਿਸਾਨਾਂ ਨੇ ਧਰਨੇ ਤੋਂ ਬਾਅਦ ਵਿੱਚ 12 ਜੁਲਾਈ ਨੂੰ ਬਠਿੰਡੇ ਸ਼ਹਿਰ ਵਿੱਚ ਵੱਡਾ ਮੁਜਾਹਰਾ ਕਰਨ ਦਾ ਐਲਾਨ ਕੀਤਾ ਤਾਂ ਇਸ ਨੂੰ ਇਹ ਵੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਬਠਿੰਡੇ ਜ਼ਿਲ•ੇ ਦੇ ਕਿਸਾਨਾਂ ਨੂੰ ਬਠਿੰਡਾ ਸ਼ਹਿਰ ਦੀਆਂ ਹੱਦਾਂ 'ਤੇ ਹੀ ਡੱਕ ਲਿਆ ਗਿਆ ਅਤੇ ਬਾਹਰਲੇ ਜ਼ਿਲਿ•ਆਂ ਦੇ ਕਿਸਾਨਾਂ ਨੂੰ ਬਠਿੰਡਾ ਜ਼ਿਲ•ੇ ਦੀ ਹੱਦ ਵਿੱਚ ਦਾਖਲ ਨਹੀਂ ਹੋਣ ਦਿੱਤਾ। ਜਿਥੇ ਕਿਤੇ ਕਿਸਾਨਾਂ ਨੇ ਮਾੜੀ-ਮੋਟੀ ਅੜ-ਫਸ ਕੀਤੀ ਉੱਥੇ ਲਾਠੀਆਂ-ਡਾਂਗਾਂ ਨਾਲ ਉਹਨਾਂ ਦੀ ਆਵਾਜ਼ ਨੂੰ ਚੁੱਪ ਕਰਵਾਇਆ ਗਿਆ। ਜਿਥੇ ਆਮ ਕਿਸਾਨਾਂ ਨੇ ਇਸ ਧਰਨੇ ਵਿੱਚ ਲੰਮੇ ਸਮੇਂ ਤੱਕ ਆਪਣੀ ਤਾਕਤ ਜੁਟਾਈ ਕੀਤੀ, ਉੱਥੇ ਉਹਨਾਂ ਨੇ ਗਰਮੀ, ਭੁੱਖ, ਪਿਆਸ, ਮੱਛਰ, ਉਨੀਂਦਰੇ ਆਦਿ ਨੂੰ ਆਪਣੇ ਪਿੰਡਿਆਂ 'ਤੇ ਹੰਢਾਇਆ। ਇਸ ਧਰਨੇ ਦੀਆਂ ਮੁੱਖ ਮੰਗਾਂ ਸਨ ਕਿ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ੇ ਖਤਮ ਕੀਤੇ ਜਾਣ ਅਤੇ ਅੱਗੇ ਤੋਂ ਕਿਸੇ ਕਿਸਾਨ, ਮਜ਼ਦੂਰ ਸਿਰ ਕਰਜ਼ਾ ਨਾ ਚੜ•ੇ, ਇਸ ਨੂੰ ਯਕੀਨੀ ਬਣਾਉਣ ਲਈ ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ। ਆਗੂਆਂ ਨੇ ਕਿਹਾ ਕਿ ਇਸ ਮੋਰਚੇ ਦੀਆਂ ਮੰਗਾਂ ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਰਕਾਰੀ/ਸਹਿਕਾਰੀ ਅਤੇ ਸੂਦਖੋਰ ਸਾਰੇ ਕਰਜ਼ਿਆਂ 'ਤੇ ਲਕੀਰ ਮਾਰਨ ਅਤੇ ਲੰਮੀ ਮਿਆਦ ਵਾਲੇ ਵਿਆਜ ਰਹਿਤ ਕਰਜ਼ੇ ਦੇਣ ਵਾਸਤੇ ਕਰਜ਼ਾ ਨੀਤੀ ਤਬਦੀਲ ਕਰਨ, ਸੂਦਖੋਰੀ ਸਬੰਧੀ ਸਰਕਾਰੀ ਕਾਨੂੰਨ ਨੂੰ ਰੱਦ ਕਰਕੇ ਕਿਸਾਨਾਂ, ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਨਾਉਣ ਤੇ ਹੋਰ ਮੰਗਾਂ ਲਈ ਲਗਾਤਾਰ ਮੋਰਚਾ ਚੱਲ ਰਿਹਾ ਹੈ। ਸਰਕਾਰ ਤੋਂ ਉਨ•ਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ•ਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਸਾਂਝੇ ਸੰਘਰਸ਼ ਦੀਆਂ ਮੁੱਖ ਮੰਗਾਂ ਵਿੱਚ ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਰਕਾਰੀ/ਸਹਿਕਾਰੀ/ ਸੂਦਖੋਰੀ ਸਾਰੇ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ, ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨ ਬੇ-ਜ਼ਮੀਨੇ ਕਿਸਾਨਾਂ-ਮਜਦੂਰਾਂ ਵਿੱਚ ਵੰਡੀ ਜਾਵੇ, ਅਬਾਦਕਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਜਾਣ, ਸੂਦਖੋਰੀ ਕਰਜ਼ਾ ਰਾਹਤ ਕਾਨੂੰਨ ਕਿਸਾਨ-ਮਜ਼ਦੂਰ ਪੱਖੀ ਬਣਾਇਆ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ-ਇੱਕ ਸਰਕਾਰੀ ਨੌਕਰੀ ਸਮੇਤ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਸਿਰ ਵਧ ਰਿਹਾ ਕਰਜ਼ਾ ਉਨ•ਾਂ ਦੀਆਂ ਜਾਨਾਂ ਦਾ ਦੁਸ਼ਮਣ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮੁੱਦੇ 'ਤੇ ਐਸ.ਵਾਈ.ਐਲ ਨਹਿਰ ਬੰਦ ਕਰਵਾ ਕੇ ਪਾਣੀਆਂ ਦੇ ਰਾਖੇ ਬਣਨ ਦਾ ਕੀਤਾ ਜਾ ਰਿਹਾ ਪ੍ਰਚਾਰ ਸਿਰਫ ਚੋਣ ਸਟੰਟ ਹੈ। ਉਨ•ਾਂ ਕਿਹਾ ਕਿ ਸਰਕਾਰ ਦੁਆਰਾ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕੋਈ ਵੀ ਕਦਮ ਨਹੀਂ ਪੁੱਟਿਆ ਜਾ ਰਿਹਾ। ਬੁਲਾਰਿਆਂ ਨੇ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ। ਇਸ ਮੌਸਮ ਵਿੱਚ ਜ਼ਿਆਦਾ ਮੀਂਹ ਪੈਣ ਨਾਲ ਹਰ ਸਾਲ ਫ਼ਸਲਾਂ ਤਬਾਹ ਹੋ ਜਾਂਦੀਆਂ ਹਨ। ਉਨ•ਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਪਾਣੀ ਬਚਾਉਣ ਦਾ ਫਿਕਰ ਹੈ ਤਾਂ ਮੀਹਾਂ ਅਤੇ ਹੜ•ਾਂ ਦੇ ਪਾਣੀ ਨੂੰ ਰਿਚਾਰਜ ਕਰਕੇ ਧਰਤੀ ਦੀ ਸਤਾ ਵਿੱਚ ਪਾਇਆ ਜਾਵੇ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਕੁਨੈਕਸ਼ਨ ਲੈਣ ਵਾਸਤੇ ਪਾਵਰਕੌਮ ਕੋਲ ਪ੍ਰਤੀ ਕਿਸਾਨ ਇੱਕ ਲੱਖ ਤੋਂ ਜ਼ਿਆਦਾ ਰੁਪਏ ਜਮ•ਾਂ ਕਰਵਾਉਣ ਦੇ ਬਾਵਜੂਦ ਵੀ ਹਾਲੇ ਤੱਕ ਖੇਤੀ ਮੋਟਰਾਂ ਦੇ ਕੁਨੈਕਸ਼ਨ ਨਹੀਂ ਦਿੱਤੇ ਗਏ। ਬੁਲਾਰਿਆਂ ਨੇ ਮੰਗ ਕੀਤੀ ਕਿ ਢਾਈ ਤੋਂ ਪੰਜ ਏਕੜ ਤੱਕ ਦੇ ਸਾਰੇ ਲੋੜਵੰਦ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਕੁਨੈਕਸ਼ਨ ਸਰਕਾਰੀ ਖ਼ਰਚੇ 'ਤੇ ਤੁਰੰਤ ਦਿੱਤੇ ਜਾਣ। ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਜਿੱਥੇ ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ਾ ਵੱਢ ਵੱਢ ਖਾ ਰਿਹਾ ਹੈ, ਉਥੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੇ ਕਿਸਾਨਾਂ ਦੀ ਨੀਂਦ ਹਰਾਮ ਕਰ ਰੱਖੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ 5 ਸਤੰਬਰ ਤੋਂ ਚੰਡੀਗੜ• 'ਚ ਪੱਕਾ ਮੋਰਚਾ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 5 ਸਤੰਬਰ ਤੋਂ ਚੰਡੀਗੜ• ਦੇ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਏ ਗਏ ਫੈਸਲੇ ਬਾਰੇ ਕਿਰਤੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਰਾਜਧਾਨੀ ਵਿੱਚ ਲਾਇਆ ਜਾਣ ਵਾਲਾ ਮੋਰਚਾ ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ, ਪੇਂਡੂ/ਖੇਤ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਨ, ਜ਼ਮੀਨ ਹੱਦਬੰਦੀ ਕਾਨੂੰਨੀ ਸਖ਼ਤੀ ਨਾਲ ਲਾਗੂ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਤੇ ਸੀਮਾਂਤ ਕਿਸਾਨਾਂ ਵਿੱਚ ਵੰਡਣ, ਦਹਾਕਿਆਂ ਤੋਂ ਕਾਬਜ਼ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਕਰਜ਼ਾ ਤੇ ਆਰਥਿਕ ਤੰਗੀਆਂ ਕਾਰਨ ਹੋਈਆਂ ਖ਼ੁਦਕੁਸ਼ੀਆਂ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਅਤੇ ਪੀੜਤ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਪੜੇ ਅਤੇ ਅਨਪੜ• ਸਾਰੇ ਬੇਰੁਜ਼ਗਾਰਾਂ ਨੂੰ ਸਰਕਾਰ ਵੱਲੋਂ ਪੱਕਾ ਰੁਜ਼ਗਾਰ ਦੇਣ, ਖੇਤੀ ਮੋਟਰਾਂ ਦੇ ਬਕਾਇਆ ਕੁਨੈਕਸ਼ਨ ਜਾਰੀ ਕਰਨ, ਕੁਨੈਕਸ਼ਨਾਂ ਦੇ ਨਾਮ ਹੇਠ ਛੋਟੇ ਤੇ ਸੀਮਾਂਤ ਕਿਸਾਨਾਂ ਪਾਸੋਂ ਬਟੋਰੇ ਕਰੋੜਾਂ ਰੁਪਏ ਵਾਪਸ ਕਰਨ, ਖੇਤੀ ਮੋਟਰਾਂ ਲਈ ਬਿਜਲੀ ਸਪਲਾਈ 24 ਘੰਟੇ ਦੇਣ ਅਤੇ ਪਹਿਲੇ ਸੰਘਰਸ਼ਾਂ ਦੌਰਾਨ ਮੰਨੀਆਂ ਤੇ ਲਟਕਦੀਆਂ ਮੰਗਾਂ ਲਾਗੂ ਹੋਣ ਤੱਕ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਅਖਵਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਖ਼ੁਦਕੁਸ਼ੀਆਂ ਦੇ ਰੁਝਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕੁਦਰਤੀ ਆਫਤਾਂ ਅਤੇ ਚਿੱਟੀ ਮੱਖੀ ਨੇ ਬਲਦੀ ਉੱਪਰ ਤੇਲ ਦਾ ਕੰਮ ਕੀਤਾ ਹੈ। ਮੀਟਿੰਗ ਵਿੱਚ ਲਾਮਬੰਦੀ ਦਾ ਪ੍ਰੋਗਰਾਮ ਬਣਾਇਆ ਗਿਆ। ਇਸ ਮੀਟਿੰਗ ਵਿੱਚ ਬੀ.ਕੇ.ਯੂ. (ਡਕੌਂਦਾ), ਬੀ.ਕੇ.ਯੂ. (ਉਗਰਾਹਾਂ), ਕਿਰਤੀ ਕਿਸਾਨ ਯੂਨੀਅਨ, ਬੀ.ਕੇ.ਯੂ. (ਕ੍ਰਾਂਤੀਕਾਰੀ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਬੀ.ਕੇ.ਯੂ. ਕ੍ਰਾਂਤੀਕਾਰੀ (ਫੂਲ) ਆਦਿ ਜਥੇਬੰਦੀਆਂ ਸ਼ਾਮਲ ਹੋਈਆਂ।
ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ
ਸਾਂਝੀ ਰੈਲੀ
ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਸਾਂਝੀ ਰੈਲੀ ਦੌਰਾਨ 4 ਜੁਲਾਈ ਨੂੰ ਐਲਾਨ ਕੀਤਾ ਗਿਆ ਕਿ ਭਾਵੇਂ ਮੁੜ ਸੱਤਾ ਹਾਸਲ ਕਰਨ ਲਈ ਬਾਦਲ ਸਰਕਾਰ ਸੰਗਤ ਦਰਸ਼ਨਾਂ ਦੇ ਬਹਾਨੇ ਕਰੋੜਾਂ ਰੁਪਏ ਖਰਚ ਕੇ ਪਿੰਡਾਂ ਦੇ ਜਥੇਦਾਰਾਂ, ਸਰਪੰਚਾਂ, ਵੱਡੀ ਅਫਸਰਸ਼ਾਹੀ ਦੀਆਂ ਜੇਬਾਂ ਭਰਕੇ ਉਨ•ਾਂ ਨੂੰ ਖੁਸ਼ ਕਰ ਰਹੀ ਹੈ ਪਰ ਰਾਜ ਅੰਦਰ ਕਰਜ਼ੇ ਕਾਰਨ ਆਤਮ ਹੱਤਿਆ ਕਰ ਰਹੇ ਮਜ਼ਦੂਰਾਂ, ਕਿਸਾਨਾਂ, ਬੇਰੁਜ਼ਗਾਰ ਘੁੰਮ ਰਹੇ ਨੌਜਵਾਨਾਂ, ਕਾਰੋਬਾਰ ਤੋਂ ਉੱਜੜ ਰਹੇ ਛੋਟੇ ਦੁਕਾਨਦਾਰਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਨਾ ਤਾਂ ਸਰਕਾਰੀ ਖਜ਼ਾਨੇ ਵਿੱਚ ਪੈਸੇ ਹਨ ਅਤੇ ਨਾ ਹੀ ਇੰਨ•ਾਂ ਮਸਲਿਆਂ ਦੇ ਹੱਲ ਲਈ ਕੋਈ ਠੋਸ ਨੀਤੀ ਹੈ, ਇਸ ਲਈ ਹੁਣ ਕਰਜ਼ਾ ਮੁਕਤੀ, ਰੁਜ਼ਗਾਰ ਤੇ ਪਲਾਟ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਐਲਾਨ ਅੱਜ ਇੱਥੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਵੱਲੋਂ ਜਿਲ•ਾ ਕਚਹਿਰੀਆਂ ਵਿੱਚ ਕੀਤੀ ਰੈਲੀ ਦੌਰਾਨ ਕੀਤਾ ਗਿਆ।
ਔਰਤ ਮੁਕਤੀ ਦਿਵਸ ਵਜੋਂ ਮਨਾਈ ਕਿਰਨਜੀਤ ਦੀ ਬਰਸੀ
ਮਹਿਲ ਕਲਾਂ ਵਿੱਚ ਅੱਜ ਵਿਦਿਆਰਥਣ ਕਿਰਨਜੀਤ ਕੌਰ ਦੀ 19ਵੀਂ ਬਰਸੀ ਸਮਾਗਮ ਮੌਕੇ ਭਰਵੇਂ ਇੱਕਠ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ਨੇ ਕਿਹਾ ਕਿ ਕਰੀਬ 19 ਸਾਲ ਪਹਿਲਾਂ 29 ਜੁਲਾਈ 1997 ਨੂੰ ਮਹਿਲ ਕਲਾਂ ਵਿੱਚ ਕਿਰਨਜੀਤ ਕੌਰ ਨੂੰ ਪਿੰਡ ਦੇ ਕੁਝ ਸਿਆਸੀ ਸ਼ਹਿ-ਪ੍ਰਾਪਤ ਗੁੰਡਿਆਂ ਵੱਲੋਂ ਅਗਵਾ ਕਰਕੇ ਸਮੂਹਿਕ ਜਬਰ-ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀਆਂ ਨੂੰ ਲੋਕ ਤਾਕਤ ਦੇ ਲੰਮੇ ਸੰਘਰਸ਼ ਆਸਰੇ ਸਖ਼ਤ ਸਜ਼ਾਵਾਂ ਦਿਵਾਈਆਂ ਗਈਆਂ ਸਨ। 'ਸੰਘਰਸ਼ ਦਾ ਚਿੰਨ•' ਬਣੀ ਕਿਰਨਜੀਤ ਕੌਰ ਦੀ ਯਾਦ ਨੂੰ 'ਔਰਤ ਮੁਕਤੀ ਦਿਵਸ' ਵਜੋਂ ਮਨਾਇਆ ਜਾਂਦਾ ਹੈ।
No comments:
Post a Comment