ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡੀ.ਸੀ. ਕੰਪਲੈਕਸ ਦਾ ਘਿਰਾਓ
ਪੰਚਾਇਤੀ ਜ਼ਮੀਨਾਂ ਵਿੱਚੋਂ ਬਣਦਾ ਹੱਕ ਲੈਣ ਲਈ ਪੰਜਾਬ ਭਰ 'ਚੋਂ ਦਲਿਤ ਵਰਗ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵੱਲੋਂ 20 ਜੁਲਾਈ ਨੂੰ ਅਨਾਜ ਮੰਡੀ ਸੰਗਰੂਰ ਵਿੱਚ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਤੋਂ ਬਾਅਦ ਆਵਾਜਾਈ ਠੱਪ ਕਰਕੇ ਡੀ.ਸੀ. ਕੰਪਲੈਕਸ ਦਾ ਘੇਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਦਾਣਾ ਮੰਡੀ ਵਿੱਚ ਹੋਏ ਭਰਵੇਂ ਇਕੱਠ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਬੋਲੀ ਤੋਂ ਵਾਂਝੇ ਰਹਿ ਗਏ ਪਿੰਡਾਂ ਦੀਆਂ ਜ਼ਮੀਨਾਂ 'ਤੇ ਜਬਰੀ ਕਬਜ਼ਾ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਅੰਜਾਮ ਤੱਕ ਲਿਜਾਣ ਲਈ ਜਲਦੀ ਹੀ ਡੀ.ਸੀ. ਕੰਪਲੈਕਸ ਅੱਗੇ ਅਣਮਿਥੇ ਸਮੇਂ ਲਈ ਧਰਮਾ ਲਗਾਇਆ ਜਾਵੇਗਾ। ਇਹ ਲੜਾਈ ਕੇਵਲ ਜ਼ਮੀਨਾਂ ਦੀ ਹੀ ਨਹੀਂ ਸਗੋਂ ਅਣਖ-ਇੱਜਤ, ਮਾਣ-ਸਨਮਾਨ ਅਤੇ ਬਰਾਬਰਤਾ ਦੀ ਲੜਾਈ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕਿਰਤੀ ਕਿਸਾਨ ਯੂਨੀਅਨ ਦੇਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਵੜੈਚ, ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰਮਿੰਦਰ ਪਟਿਆਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਮੁਖ ਸਿੰਘ ਅਤੇ ਰਾਕੇਸ਼ ਮਲੌਦ ਨੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨਦਾ ਡਰਾਮਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਹਜ਼ਾਰਾਂ ਕਿਰਤੀ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਬੁਲਾਰਿਆਂ ਨੇ ਕਿਰਤੀ ਲੋਕਾਂ ਨੂੰ ਆਪਣੇ ਹੱਕਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਹਨਾਂ ਮੰਗ ਕੀਤੀ ਕਿ ਦਲਿਤਾਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ ਤੀਜਾ ਹਿੱਸਾ ਪੱਕੇ ਤੌਰ 'ਤੇ ਦਿੱਤਾ ਜਾਵੇ, ਬਾਕੀ ਜ਼ਮੀਨ ਦੀ ਬੋਲੀ ਦਾ ਅਧਿਕਾਰ ਪੰਜ ਏਕੜ ਤੱਕ ਦੇ ਕਾਸਨਾਂ ਲਈ ਰਾਖਵਾਂ ਕੀਤਾ ਜਾਵੇ, ਡੰਮੀ ਬੋਲੀਆਂ ਰੱਦ ਕੀਤੀਆਂ ਜਾਣ, ਬੇਜ਼ਮੀਨੇ ਲੋਕਾਂ ਨੂੰ ਰਿਹਾਇਸ਼ ਲਈ ਪਲਾਟ ਦਿੱਤੇ ਜਾਣ, ਨਜ਼ੂਲ ਜ਼ਮੀਨਾਂ ਉੱਪਰ ਧਨਾਢਾਂ ਦੇ ਕਬਜ਼ੇ ਖਤਮ ਕਰਕੇ ਦਲਿਤਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਦਲਿਤਾਂ ਉਪਰ ਦਰਜ਼ ਝੂਠੇ ਕੇਸ ਰੱਦ ਕਰਕੇ ਜੇਲ• ਵਿੱਚ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਲਾਠੀਚਾਰਜ ਕਰਨ ਵਾਲੇ ਐਸ.ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ------------------------------------------------------------------------
ਆਗੂਆਂ ਦੀ ਕੁੱਟਮਾਰ ਖ਼ਿਲਾਫ਼ ਪਿੰਡ ਨਮੋਲ ਵਿੱਚ ਮਜ਼ਦੂਰਾਂ ਵੱਲੋਂ ਰੈਲੀ
ਸੁਨਾਮ, 12 ਜੁਲਾਈ - ਪਿਛਲੇ ਦਿਨੀਂ ਪੁਲੀਸ ਥਾਣਾ ਚੀਮਾ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਪੰਜਾਬ ਦੇ ਕੁਝ ਆਗੂਆਂ ਦੀ ਥਾਣਾ ਚੀਮਾ ਵਿੱਚ ਬੁਲਾ ਕੇ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਨਮੋਲ ਵਿੱਚ ਜਗਰੂਕਤਾ ਰੈਲੀ ਕੀਤੀ ਗਈ। ਰੈਲੀ ਵਿੱਚ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਘਟਨਾ ਪੁਲੀਸ ਦੀ ਧੱਕੇਸ਼ਾਹੀ ਦੀ ਨਿੰਦਣਯੋਗ ਮਿਸਾਲ ਹੈ।
ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਸੰਜੀਵ ਮਿੰਟੂ ਨੇ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਦੇ ਸਾਂਝੇ ਵਫ਼ਦ ਵੱਲੋਂ ਸੁਨਾਮ ਦੇ ਡੀ.ਐਸ.ਪੀ. ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਵਫ਼ਦ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ, ਨੌਜਵਾਨ ਭਾਰਤ ਸਭਾ ਪੰਜਾਬ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ (ਰੰਧਾਵਾ), ਜਮਹੂਰੀ ਅਧਿਕਾਰ ਸਭਾ, ਗਿਆਨ ਪ੍ਰਸਾਰ ਸਮਾਜ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਤਰਕਸ਼ੀਲ ਸੁਸਾਇਟੀ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਆਦਿ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਮਜ਼ਦੂਰ ਆਗੂ ਅਨੁਸਾਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਪੰਜਾਬ ਦੇ ਕੁਝ ਕਾਰਕੁਨਾਂ ਨੂੰ ਕਿਸੇ ਮਾਮਲੇ ਵਿੱਚ ਥਾਣਾ ਚੀਮਾ ਵਿੱਚ ਬੁਲਾਇਆ ਗਿਆ ਸੀ। ਗੱਲਬਾਤ ਦੌਰਾਨ ਥਾਣਾ ਮੁਖੀ ਵੱਲੋਂ ਨੌਜਵਾਨ ਭਾਰਤ ਸਭਾ ਦੇ ਆਗੂ ਜਗਸੀਰ ਸਿੰਘ ਦੀ ਕੁੱਟਮਾਰ ਕੀਤੀ ਗਈ। ਵਿਰੋਧ ਕਰਨ 'ਤੇ ਪੁਲੀਸ ਨੇ ਮੌਜੂਦ ਸੰਘਰਸ਼ਸ਼ੀਲ ਲੋਕਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ, ਜਿਸ ਵਿੱਚ ਦਰਜਨ ਭਰ ਲੋਕ ਜ਼ਖ਼ਮੀ ਹੋ ਗਏ।
No comments:
Post a Comment