ਪੱਲੇਦਾਰਾਂ ਵੱਲੋਂ ਸੰਗਰੂਰ ਵਿੱਚ ਆਵਾਜਾਈ ਠੱਪ ਕਰਕੇ ਰੋਸ ਰੈਲੀ
ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕੀਤੇ ਕੰਮ ਦਾ ਮਿਹਨਤਾਨਾ ਨਾ ਮਿਲਣ ਤੋਂ ਦੁਖੀ ਜ਼ਿਲ•ਾ ਭਰ ਦੇ ਸੈਂਕੜੇ ਪੱਲੇਦਾਰਾਂ ਵਲੋਂ 4 ਜੁਲਾਈ ਨੂੰ ਸੰਗਰੂਰ ਵਿਖੇ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੰਮਕਾਜ ਦਾ ਬਾਈਕਾਟ ਕਰਕੇ ਮੁਕੰਮਲ ਹੜਤਾਲ 'ਤੇ ਚੱਲ ਰਹੇ ਪੱਲੇਦਾਰਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕੀਤੇ ਕੰਮ ਦਾ ਮਿਹਨਤਾਨਾ ਨਹੀਂ ਮਿਲ ਜਾਂਦਾ ਉਦੋਂ ਤੱਕ ਮੁਕੰਮਲ ਹੜਤਾਲ ਜਾਰੀ ਰਹੇਗੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਮਾਸਟਰ ਤੇਲੂ ਰਾਮ ਅਤੇ ਅਜ਼ਾਦ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਦਿਓਲ ਨੇ ਕਿਹਾ ਕਿ ਸਾਲ 2016-17 ਦੇ ਕਣਕ ਦੇ ਸੀਜ਼ਨ ਦੌਰਾਨ ਕੀਤੇ ਕੰਮ ਦਾ ਮਿਹਨਤਾਨਾ ਪੱਲੇਦਾਰਾਂ ਨੂੰ ਅਜੇ ਤੱਕ ਨਹੀਂ ਮਿਲਿਆ ਜਦੋਂ ਕਿ ਸੀਜ਼ਨ ਲੰਘਿਆਂ ਤਿੰਨ ਮਹੀਨੇ ਬੀਤ ਚੁੱਕੇ ਹਨ। ਇਸ ਤੋਂ ਇਲਾਵਾ ਸਾਲ 2015-16 'ਚ ਝੋਨੇ ਦੇ ਸੀਜ਼ਨ ਦੌਰਾਨ ਕੀਤੇ ਕੰਮ ਦਾ ਮਿਹਨਤਾਨਾ ਵੀ ਅਹਿਮਦਗੜ•, ਧੂਰੀ, ਭਵਾਨੀਗੜ•, ਖਨੌਰੀ, ਅਮਰਗੜ• ਡਿਪੂਆਂ ਨਾਲ ਸਬੰਧਤ ਪੱਲੇਦਾਰਾਂ ਨੂੰ ਅਜੇ ਤੱਕ ਨਹੀਂ ਦਿੱਤਾ ਗਿਆ। ਖੁਰਾਕ ਏਜੰਸੀਆਂ ਵਲੋਂ ਅਜੇ ਤੱਕ ਮਿਹਨਤਾਨਾ ਨਾ ਦੇਣ ਕਾਰਨ ਗਰੀਬ ਪੱਲੇਦਾਰਾਂ ਨੂੰ ਭਾਰੀ ਆਰਥਿਕ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ•ਾਂ ਦੋਸ਼ ਲਾਇਆ ਕਿ ਗਰੀਬ ਪੱਲੇਦਾਰ ਮਿਹਨਤਾਨੇ ਨੂੰ ਤਰਸ ਰਹੇ ਹਨ ਪਰੰਤੂ ਦੂਜੇ ਪਾਸੇ ਪੰਜਾਬ ਸਰਕਾਰ ਆਪਣਾ ਵੋਟ ਬੈਂਕ ਪੱਕਾ ਕਰਨ ਲਈ ਪਿੰਡਾਂ ਵਿਚ ਦਰਬਾਰ ਲਗਾ ਕੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਵੰਡ ਰਹੀ ਹੈ।
No comments:
Post a Comment