ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕੌਹਰੀਆਂ ਵਿੱਚ ਭਰਵੀਂ ਰੈਲੀ
ਦਿੜ•ਬਾ ਮੰਡੀ, 21 ਫਰਵਰੀ- ਪਿੰਡ ਕੌਹਰੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਖ਼ਿਲਾਫ਼ ਜਲੂਰ ਕਾਂਡ ਨਾਲ ਸੰਬਧਤ ਧੜੇ ਵੱਲੋਂ ਕੀਤੀ ਨਾਅਰੇਬਾਜ਼ੀ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਕੌਹਰੀਆਂ ਵਿੱਚ ਰੈਲੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਮਜ਼ਦੂਰਾਂ ਦੇ ਹੱਕਾਂ 'ਤੇ ਡਾਕੇ ਮਾਰਨ ਵਾਲੀ ਅਤੇ ਮਜ਼ਦੂਰਾਂ ਨਾਲ ਧੱਕਾ ਕਰਨ ਵਾਲੀ ਜਲੂਰ ਦੀ ਕਥਿਤ ਨਕਲੀ ਜਥੇਬੰਦੀ ਦੀ ਕਿਸੇ ਧਮਕੀ ਤੋਂ ਨਹੀਂ ਡਰਦੇ। ਉਨ•ਾਂ ਕਿਹਾ ਕਿ ਇਹ ਜਥੇਬੰਦੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖੜ•ਨ ਤੇ ਸੱਚ 'ਤੇ ਪਹਿਰਾ ਦੇਣ ਵਾਲੀ ਜਥੇਬੰਦੀ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਕੌਹਰੀਆਂ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਸੀ। ਉਨ•ਾਂ 'ਤੇ ਕਥਿਤ ਹਮਲਾ ਕਰਵਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੀ ਲਹਿਰ ਨੂੰ ਦਬਾਉਣਾ ਦਾ ਕੋਝਾ ਯਤਨ ਕੀਤਾ ਗਿਆ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਜਦੋਂ ਪਿੰਡ ਜਲੂਰ ਦੇ ਮਜ਼ਦੂਰਾਂ ਨੇ ਆਪਣਾ ਹੱਕ ਲੈਣਾ ਚਾਹਿਆ, ਉਸ ਵੇਲੇ ਉਗਰਾਹਾਂ ਜਥੇਬੰਦੀ ਸੱਚ ਨਾਲ ਖੜ•ੀ ਤਾਂ ਵਿਰੋਧੀਆਂ ਨੇ ਜਥੇਬੰਦੀ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਕਥਿਤ ਨਕਲੀ 'ਜ਼ਮੀਨ ਬਚਾਓ ਸੰਘਰਸ਼ ਕਮੇਟੀ' ਬਣਾ ਲਈ। ਇਸ ਦੇ ਬਾਵਜੂਦ ਉਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾ ਰਹੇ ਹਨ। ਉਨ•ਾਂ ਕਿਹਾ ਕਿ ਜਲੂਰ ਕਾਂਡ ਦੇ ਅਸਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਦੋਂਕਿ ਗ਼ਰੀਬ ਲੋਕ ਖੱਜਲ-ਖੁਆਰ ਹੋ ਰਹੇ ਹਨ। ਇਸ ਮੌਕੇ ਹਰਿੰਦਰ ਕੌਰ ਬਿੰਦੂ ਬਠਿੰਡਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਲਿਖਾਰੀ, ਝੰਡਾ ਸਿੰਘ ਜੇਠੂਕੇ, ਸੁਖਦੇਵ ਸਿੰਘ ਕੋਕਰੀਕਲਾਂ, ਜਨਕ ਸਿੰਘ ਭੁਟਾਲ, ਜ਼ਿਲ•ਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਿਲਬਾਗ ਸਿੰਘ ਹਰੀਗੜ•, ਬਲਵਿੰਦਰ ਸਿੰਘ ਜਲੂਰ, ਹਰਭਗਵਾਨ ਮੂਣਕ ਤੇ ਪ੍ਰਿੰਥੀ ਲੌਗੋਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲੂਰ ਕਾਂਡ ਨਾਲ ਸਬੰਧਤ ਅਤੇ ਕੌਹਰੀਆਂ ਦੀ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕਾਰਵਾਈ ਮੰਗੀ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਿੰਡ ਕੌਹਰੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਰੈਲੀ ਵਿੱਚ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਇਸ ਘਟਨਾ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ 'ਤੇ ਹਮਲਾ ਕਰਾਰ ਦਿੱਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪ੍ਰਿਥੀ ਲੌਂਗੋਵਾਲ ਤੇ ਪਰਮਜੀਤ ਕੌਰ ਨੇ ਸਾਂਝੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਪਿੰਡ ਜਲੂਰ ਵਿੱਚ ਦਲਿਤਾਂ 'ਤੇ ਹਮਲਾ ਕਰਨ ਦੀ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਨੇ ਜੋਗਿੰਦਰ ਸਿੰਘ ਉਗਰਾਹਾਂ ਉਪਰ ਹਮਲਾ ਕਰਨ ਦਾ ਯਤਨ ਕੀਤਾ ਹੈ। ਉਨ•ਾਂ ਮੰਗ ਕੀਤੀ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ
ਕਿਸਾਨਾਂ, ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ
ਸੰਗਰੂਰ, 2 ਫਰਵਰੀ- ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਸੈਂਕੜੇ ਕਿਸਾਨ-ਮਜ਼ਦੂਰਾਂ ਵੱਲੋਂ ਇੱਥੇ ਡੀਸੀ ਕੰਪਲੈਕਸ ਦੇ ਮੁੱਖ ਗੇਟ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ ਗਿਆ ਅਤੇ ਪ੍ਰਸ਼ਾਸਨ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਰੋਸ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਛਾਜਲੀ ਦੇ ਪਰਿਵਾਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਦੇਣ ਦਾ ਭਰੋਸਾ ਦੇ ਕੇ ਅੰਤਿਮ ਸੰਸਕਾਰ ਕਰਵਾ ਦਿੱਤਾ ਪ੍ਰੰਤੂ ਅਜੇ ਤੱਕ ਮੁਆਵਜ਼ੇ ਦਾ ਚੈੱਕ ਨਹੀਂ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਬੀਤੀ 6 ਜਨਵਰੀ ਨੂੰ ਲਹਿਰਗਾਗਾ ਪੁਲੀਸ ਥਾਣੇ ਅੱਗੇ ਰੋਸ ਧਰਨੇ ਦੌਰਾਨ ਕਿਸਾਨ ਪ੍ਰੀਤਮ ਸਿੰਘ ਛਾਜਲੀ ਦੀ ਮੌਤ ਹੋ ਗਈ ਸੀ ਅਤੇ ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਫੈਸਲਾ ਲਿਆ ਸੀ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਬੀਤੀ 23 ਜਨਵਰੀ ਨੂੰ ਪ੍ਰਸ਼ਾਸਨ ਵੱਲੋਂ ਐਕਸ਼ਨ ਕਮੇਟੀ ਨਾਲ ਮੀਟਿੰਗ ਕਰਕੇ ਦੋ ਦਿਨਾਂ ਦੇ ਅੰਦਰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਸ ਭਰੋਸੇ ਤਹਿਤ ਹੀ ਕਿਸਾਨ ਪ੍ਰੀਤਮ ਸਿੰਘ ਛਾਜਲੀ ਦਾ ਸਸਕਾਰ ਕਰ ਦਿੱਤਾ ਗਿਆ ਸੀ। ਉਨ•ਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਵਾਅਦਾ ਖ਼ਿਲਾਫ਼ੀ ਕਰਕੇ ਅੰਤਿਮ ਸੰਸਕਾਰ ਕਰਵਾ ਦਿੱਤਾ ਸੀ ਜਦੋਂ ਕਿ ਅਜੇ ਤੱਕ ਮੁਆਵਜ਼ਾ ਦਾ ਚੈੱਕ ਨਹੀਂ ਦਿੱਤਾ ਗਿਆ। ਉਨ•ਾਂ ਐਲਾਨ ਕੀਤਾ ਕਿ ਜਦੋਂ ਤੱਕ ਮੁਆਵਜ਼ੇ ਦਾ ਚੈੱਕ ਨਹੀਂ ਮਿਲਦਾ, ਕਿਸਾਨ-ਮਜ਼ਦੂਰ ਉਦੋਂ ਤੱਕ ਧਰਨੇ ਤੋਂ ਨਹੀਂ ਉਠਣਗੇ। ਇਸ ਮੌਕੇ ਭਗਤ ਸਿੰਘ ਛੰਨਾ, ਦਰਬਾਰਾ ਸਿੰਘ ਛਾਜਲਾ, ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ•, ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਜ਼ਲੂਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਸਿੰਘ ਮੂਨਕ, ਪੀਐਸਯੂ ਦੇ ਆਗੂ ਸ਼ੰਕਰ ਬਦਰਾ, ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਬਹਾਲ ਸਿੰਘ ਬੇਨੜਾ ਆਦਿ ਨੇ ਵੀ ਸੰਬੋਧਨ ਕੀਤਾ।
ਪੀੜਤ ਪਰਿਵਾਰ ਨੂੰ ਮਿਲਿਆ ਮੁਆਵਜ਼ੇ ਦਾ ਚੈੱਕ
ਰੋਸ ਧਰਨੇ ਦੌਰਾਨ ਹੀ ਸ਼ਾਮ ਨੂੰ ਪ੍ਰਸ਼ਾਸਨ ਵੱਲੋਂ ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਵਫ਼ਦ ਨੂੰ ਦਫ਼ਤਰ ਬੁਲਾ ਕੇ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਛਾਜਲੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ੇ ਦਾ ਚੈੱਕ ਸੌਂਪ ਦਿੱਤਾ ਗਿਆ। ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ• ਨੇ ਦੱਸਿਆ ਕਿ ਮੁਆਵਜ਼ੇ ਦਾ ਚੈੱਕ ਮਿਲਣ ਉਪਰੰਤ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।

No comments:
Post a Comment