ਮਜ਼ਦੂਰ ਔਰਤ ਦੀ ਕੁੱਟਮਾਰ; ਕੱਪੜੇ ਪਾੜੇ, ਵੀਡੀਓ ਬਣਾਈ
ਫ਼ਰੀਦਕੋਟ, 2 ਫਰਵਰੀ- ਪਿੰਡ ਚਹਿਲ ਦੀ ਇੱਕ 27 ਸਾਲ ਮਜ਼ਦੂਰ ਔਰਤ ਦੇ ਕੱਪੜੇ ਪਾੜ ਕੇ ਉਸ ਦੀ ਕੁੱਟਮਾਰ ਕਰਨ ਅਤੇ ਬਾਅਦ ਵਿੱਚ ਉਸ ਦੀ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਸ਼ਿਕਾਇਤ ਮਿਲਣ ਦੇ ਬਾਵਜੂਦ ਪੁਲੀਸ ਨੇ ਅਜੇ ਤੱਕ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ। ਅੱਜ ਪਿੰਡ ਚਹਿਲ, ਭਾਣਾ ਅਤੇ ਨੰਗਲ ਦੇ ਨੌਜਵਾਨਾਂ ਅਤੇ ਔਰਤਾਂ ਨੇ ਇੱਥੇ ਉੱਚ ਪੁਲੀਸ ਅਧਿਕਾਰੀਆਂ ਨੂੰ ਮਿਲ ਕੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇ ਦੋਸ਼ੀਆਂ ਖਿਲਾਫ਼ ਜਲਦ ਕਾਰਵਾਈ ਨਾ ਹੋਈ ਤਾਂ ਉਹ ਅਣਮਿੱਥੇ ਸਮੇਂ ਲਈ ਪੁਲੀਸ ਖਿਲਾਫ਼ ਸੰਘਰਸ਼ ਸ਼ੁਰੂ ਕਰ ਦੇਣਗੇ। ਖੇਤ ਮਜ਼ਦੂਰ ਯੂਨੀਅਨ ਦੇ ਆਗੂ ਅਮਰੀਕ ਸਿੰਘ ਭਾਣਾ ਅਤੇ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਵੀਰਪਾਲ ਕੌਰ ਵਾਸੀ ਚਹਿਲ ਦੀ ਕੁਝ ਦਿਨ ਪਹਿਲਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਮਾਮੂਲੀ ਝਗੜੇ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਦੇ ਕੱਪੜੇ ਪਾੜ ਕੇ ਉਸ ਦੀ ਵੀਡੀਓ ਬਣਾ ਲਈ। ਉਨ•ਾਂ ਕਿਹਾ ਕਿ ਇਹ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰੰਤੂ ਇਸ ਦੇ ਬਾਵਜੂਦ ਪੁਲੀਸ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਜ਼ਿਲਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਪੁਲੀਸ ਚੌਕੀ ਕਲੇਰ ਨੂੰ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

No comments:
Post a Comment