Saturday, 29 April 2017

ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਬਰਸੀ ਮਨਾਈ

ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਬਰਸੀ ਮਨਾਈ
ਭਾਰਤੀ ਕਿਸਾਨ ਯੁਨੀਅਨ ਏਕਤਾ (ਉਗਰਾਹਾਂ) ਨੇ ਸ਼ਹੀਦ ਸਾਥੀ ਸਾਧੂ ਸਿੰਘ ਤਖ਼ਤੂਪੁਰਾ ਦੀ ਸੱਤਵੀਂ ਬਰਸੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧੰਗਈ ਵਿੱਚ ਮਨਾਈ ਗਈ। ਅੰਮ੍ਰਿਤਸਰ-ਗੁਰਦਾਸਪੁਰ ਜ਼ਿਲ੍ਹਿਆਂ ਤੋਂ ਵਿਸ਼ਾਲ ਕਿਸਾਨ ਇਕੱਤਰਤਾ ਵਾਲੇ ਸਮਾਗਮ ਨੂੰ ਸੰਬੋਧਨ ਕਰਦਿਆਂ ਜਥਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਧੂ ਸਿੰਘ ਅਬਾਦਕਾਰਾਂ ਦੇ ਹੱਕਾਂ ਲਈ ਲੜਦਾ ਹੋਇਆ ਸ਼ਹੀਦ ਹੋਇਆ ਹੈ ਅਤੇ ਇਹ ਕਾਰਜ ਅਜੇ ਬਾਕੀ ਹੈ। ਉਹਨਾਂ ਕਿਹਾ ਕਿ ਕਿਸਾਨ ਲਹਿਰ ਦੇ ਸਾਹਮਣੇ ਗੰਭੀਰ ਚੁਣੌਤੀਆਂ ਹਨ। ਬੀਬੀ ਬਲਜੀਤ ਕੌਰ ਬਰਨਾਲਾ ਨੇ ਔਰਤਾਂ ਦੇ ਰੋਲ 'ਤੇ ਚਾਨਣਾ ਪਾਇਆ। ਜ਼ਿਲ੍ਹਾ ਆਗੂ ਹੀਰਾ ਸਿੰਘ ਚੱਕ ਸਿਕੰਦਰ ਜਨਰਲ ਸਕੱਤਰ ਹਰਚਰਨ ਸਿੰਘ ਮੱਧੀਪੁਰਾ, ਜਸਪਾਲ ਸਿੰਘ ਧੰਗਈ, ਕਸ਼ਮੀਰ ਸਿੰਘ ਧੰਗਈ, ਲਖਵਿੰਦਰ ਸਿੰਘ ਮੰਜਿਆਂਵਾਲੀ, ਡਾ. ਕੁਲਦੀਪ ਸਿੰਘ ਮਾਸਟਰ ਗੁਰਚਰਨ ਸਿੰਘ ਟਾਹਲੀ-ਖੁੱਸਰ ਅਜੀਤ ਸਿੰਘ ਭਰਥ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

No comments:

Post a Comment