ਜਲੂਰ ਕਾਂਡ: ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ
ਸੰਗਰੂਰ, 27 ਮਈ- ਜਲੂਰ ਵਿੱਚ ਬੀਤੇ ਦਿਨ ਦੋ ਧਿਰਾਂ ਦੇ ਟਕਰਾਅ ਲਈ ਸਿਵਲ ਪ੍ਰਸ਼ਾਸਨ ਤੇ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 30 ਮਈ ਨੂੰ ਜ਼ਿਲ•ੇ ਦੇ ਵੱਖ-ਵੱਖ ਬਲਾਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੇ ਗ਼ਦਰ ਮੈਮੋਰੀਅਲ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ•ਾ ਪ੍ਰਧਾਨ ਮੁਕੇਸ਼ ਮਲੌਦ ਨੇ ਦੋਸ਼ ਲਾਇਆ ਕਿ ਸਿਵਲ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਇੱਕ ਵਾਰ ਫਿਰ ਜਲੂਰ ਦੇ ਦਲਿਤਾਂ ਨੂੰ ਜ਼ਮੀਨ ਦਾ ਹੱਕ ਨਾ ਦੇਣ ਦੇ ਇਰਾਦੇ ਨਾਲ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਕਥਿਤ ਸ਼ਹਿ ਕੇ ਡੰਮੀ ਬੋਲੀ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਜਲੂਰ ਵਿੱਚ 116 ਦਲਿਤ ਪਰਿਵਾਰ ਸਾਂਝੀ ਖੇਤੀ ਲਈ ਜ਼ਮੀਨ ਘੱਟ ਰੇਟ 'ਤੇ ਲੈਣਾ ਚਾਹੁੰਦੇ ਹਨ ਜਦੋਂਕਿ ਦੂਜੇ ਪਾਸੇ ਸਿਰਫ਼ ਚਾਰ ਪਰਿਵਾਰ ਸਾਂਝੀ ਖੇਤੀ ਦਾ ਵਿਰੋਧ ਕਰਦਿਆਂ ਬੋਲੀ ਦੇਣਾ ਚਾਹੁੰਦੇ ਹਨ। ਉਨ•ਾਂ ਕਿਹਾ ਕਿ ਬੋਲੀ ਮੌਕੇ ਮਾਹੌਲ ਖਰਾਬ ਕਰਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਪ੍ਰਸ਼ਾਸਨ ਵੱਲੋਂ ਸੰਘਰਸ਼ ਕਮੇਟੀ ਦੇ ਪੰਜ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ।
No comments:
Post a Comment