Thursday, 6 July 2017

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਸਬੰਧੀ 'ਚੇਤਾਵਨੀ ਰੈਲੀ'
ਐਸਏਐਸ ਨਗਰ (ਮੁਹਾਲੀ), 29 ਅਪਰੈਲਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫਪੰਜਾਬ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਸਮੂਹ ਠੇਕਾ ਅਧਾਰਿਤ ਅਤੇ ਰੈਗੂਲਰ ਅਧਿਆਪਕਾਂ ਵੱਲੋਂ ਸਕੂਲੀ ਸਿੱਖਿਆ ਨਾਲ ਸਬੰਧਤ ਵੱਖ ਵੱਖ ਮੰਗਾਂ ਦੀ ਪੂਰਤੀ ਲਈ ਸੂਬਾ ਪੱਧਰੀ 'ਚੇਤਾਵਨੀ ਰੈਲੀਕੀਤੀ ਗਈ ਡੀਪੀਆਈ (ਸੈਕੰਡਰੀ ਤੇ ਪ੍ਰਾਇਮਰੀ), ਡੀਜੀਐਸਈ ਅਤੇ ਸਿੱਖਿਆ ਬੋਰਡ ਦੇ ਨੁਮਾਇੰਦਿਆਂ ਨੇ ਧਰਨੇ ਵਿੱਚ ਪਹੁੰਚ ਕੇ ਮੰਗ ਪੱਤਰ ਹਾਸਲ ਕੀਤੇ ਇਸ ਮੌਕੇ ਫਰੰਟ ਦੇ ਸੂਬਾਈ ਪ੍ਰਧਾਨ ਭੁਪਿੰਦਰ ਵੜੈਚ ਅਤੇ ਸੂਬਾ ਜਨਰਲ ਸਕੱਤਰ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਹਾਲੇ ਤੱਕ ਸਮੂਹ ਠੇਕਾ ਅਧਾਰਿਤ ਅਧਿਆਪਕਾਂ ਸਮੇਤ ਐਸਐਸਏਰਮਸਾਸੀਐਸਐਸਟੈੱਟ ਪਾਸ 5178 ਮਾਸਟਰ ਕਾਡਰ ਅਧਿਆਪਕਾਂਈਜੀਐਸਸਿੱਖਿਆ ਪ੍ਰੋਵਾਈਡਰਏਆਈਈਐਸਟੀਆਰ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਤਨਖ਼ਾਹ ਸਕੇਲ ਤੇ ਰੈਗੂਲਰ ਕਰਨ ਸਬੰਧੀ ਕੋਈ ਠੋਸ ਫੈਸਲਾ ਨਾ ਲੈਣ ਕਾਰਨ ਅਧਿਆਪਕ ਵਰਗ ਹਾਲੇ ਵੀ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਿਹਾ ਹੈ

No comments:

Post a Comment