Thursday, 6 July 2017

ਐਮਰਜੈਂਸੀ ਵਿਰੋਧੀ ਦਿਹਾੜੇ 'ਤੇ ਮੋਦੀ ਸਰਕਾਰ ਵਿਰੁੱਧ ਮਾਰਚ

ਐਮਰਜੈਂਸੀ ਵਿਰੋਧੀ ਦਿਹਾੜੇ 'ਤੇ ਮੋਦੀ ਸਰਕਾਰ ਵਿਰੁੱਧ ਮਾਰਚ
ਸੰਗਰੂਰ, 26 ਜੂਨ-ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂ ਤੇ ਵਰਕਰ ਇੱਥੇ ਬਨਾਸਰ ਬਾਗ਼ ਵਿੱਚ ਇਕੱਠੇ ਹੋਏ ਜਿੱਥੋਂ ਰੋਸ ਰੈਲੀ ਕੀਤੀ ਗਈ ਇਸ ਮਗਰੋਂ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕਰਦਿਆਂ ਫਿਰਕੂ ਤੇ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਰੋਸ ਮਾਰਚ ਵਿੱਚ ਸ਼ਾਮਲ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਜਗਮੋਹਨ ਸਿੰਘ ਨੇ ਕਿਹਾ ਕਿ ਇੰਦਰਾ ਗਾਂਧੀ ਹਕੂਮਤ ਦੁਆਰਾ ਲਾਈ ਐਮਰਜੈਂਸੀ ਨੇ ਲੋਕਾਂ ਦੇ ਜਮਹੂਰੀ ਹੱਕ ਤੇ ਪ੍ਰੈੱਸ ਦੀ ਆਜ਼ਾਦੀ ਨੂੰ ਦਰੜ ਦਿੱਤਾ ਸੀ ਉਨਾਂ ਕਿਹਾ ਕਿ ਅੱਜ ਦੀ ਮੋਦੀ ਹਕੂਮਤ ਨੇ ਆਰਐਸਐਸ ਦੇ ਭਗਵੇਂ ਏਜੰਡੇ ਨੂੰ ਲਾਗੂ ਕਰਨ ਅਤੇ ਦੇਸ਼ ਦੇ ਜਲਜੰਗਲ ਤੇ ਜ਼ਮੀਨਸਾਮਰਾਜੀਆਂ ਨੂੰ ਲੁਟਾਉਣ ਲਈ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ ਸਰਕਾਰ ਖ਼ਿਲਾਫ਼ ਬੋਲਣ ਵਾਲੀ ਪ੍ਰ੍ਰੈੱਸ ਅਤੇ ਲੁੱਟ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਕੇਸ ਦਰਜ ਕਰ ਕੇ ਉਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਉਨਾਂ ਕਿਹਾ ਕਿ 'ਭਗਵੀਂ ਬ੍ਰਿਗੇਡਵੱਲੋਂ ਕੁੱਟਮਾਰ/ਕਤਲਾਂਅਫਸਪਾ ਵਰਗੇ ਕਾਲੇ ਕਾਨੂੰਨਾਂ ਅਤੇ ਅਪਰੇਸ਼ਨ ਗਰੀਨ ਹੰਟ ਜਿਹੀਆਂ ਮੁਹਿੰਮਾਂ ਨਾਲ ਕਥਿਤ ਤੌਰ 'ਤੇ ਲੋਕਾਂ ਨੂੰ ਦਰੜਿਆ ਜਾ ਰਿਹਾ ਹੈ ਇਹ ਦੌਰ ਇੰਦਰਾ ਗਾਂਧੀ ਦੇ ਸਮੇਂ ਤੋਂ ਵੀ ਭੈੜਾ ਹੈ ਜਮਹੂਰੀ ਜਥੇਬੰਦੀਆਂ ਨੂੰ ਐਮਰਜੈਂਸੀ ਵਿਰੋਧੀ ਦਿਹਾੜੇ 'ਤੇ ਇਹ ਪ੍ਰਣ ਕਰ ਲੈਣਾ ਚਾਹੀਦਾ ਹੈ ਕਿ ਨਰਿੰਦਰ ਮੋਦੀ ਦੇ ਕਥਿਤ ਫਿਰਕੂ ਹਮਲੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ ਰੋਸ ਰੈਲੀ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ ਪ੍ਰਧਾਨ ਮੁਕੇਸ਼ ਮਲੌਦਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਨਕਇਨਕਲਾਬੀ ਲੋਕ ਮੋਰਚਾ ਦੇ ਸੂਬਾਈ ਆਗੂ ਸਵਰਨਜੀਤ ਸਿੰਘਜਮਹੂਰੀ ਅਧਿਕਾਰ ਸਭਾ ਦੇ ਜ਼ਿਲ ਪ੍ਰਧਾਨ ਨਾਮਦੇਵ ਸਿੰਘ ਭੂਟਾਲ ਆਦਿ ਨੇ ਸੰਬੋਧਨ ਕੀਤਾ
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਲੋਕ ਸੰਘਰਸ਼ ਕਮੇਟੀਇਨਕਲਾਬੀ ਲੋਕ ਮੋਰਚਾਜਮਹੂਰੀ ਅਧਿਕਾਰ ਸਭਾ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਐਮਰਜੈਂਸੀ ਦੀ 42ਵੀਂ ਵਰੇਗੰਢ ਫਾਸ਼ੀਵਾਦ ਵਿਰੋਧੀ ਦਿਵਸ ਦੇ ਰੂਪ ਵਿੱਚ ਮਨਾਉਂਦਿਆਂ ਅੱਜ ਸਥਾਨਕ ਤਰਕਸ਼ੀਲ ਹਾਲ ਵਿਖੇ ਕਨਵੈਨਸ਼ਨ ਕਰਨ ਤੋਂ ਬਾਅਦ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੀਤਾ ਗਿਆ ਇਹ ਕਨਵੈਨਸ਼ਨ ਦਵਿੰਦਰ ਪੂਨੀਆਰਣਜੀਤ ਸਿੰਘ ਸਵਾਜਪੁਰਵਿਧੂ ਸ਼ੇਖਰ ਭਾਰਦਵਾਜ ਅਤੇ ਭਗਵੰਤ ਕੰਗਣਵਾਲ ਦੀ ਅਗਵਾਈ ਵਿੱਚ ਕੀਤੀ ਗਈਇਸ ਮੌਕੇ ਸੰਬੋਧਨ ਕਰਦਿਆਂ ਲੋਕ ਸੰਘਰਸ਼ ਕਮੇਟੀ ਦੇ ਆਗੂ ਰਮਿੰਦਰ ਪਟਿਆਲਾ ਅਤੇ ਇਨਕਲਾਬੀ ਲੋਕ ਮੋਰਚਾ ਦੇ ਹਰਭਜਨ ਬੁੱਟਰਸਤਵੰਤ ਵਜੀਦਪੁਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਅਮਨਦੀਪ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਨੇ ਪੂਰੇ ਦੇਸ਼ ਵਿੱਚ ਅਣ ਐਲਾਨੀ ਐਮਰਜੈਂਸੀ ਵਾਸਤੇ ਹਾਲਾਤ ਪੈਦਾ ਕਰ ਕੇ ਜਿੱਥੇ ਦੇਸ਼ ਦੇ ਕੁਦਰਤੀ ਸੋਮੇ ਦੇਸੀ ਅਤੇ ਵਿਦੇਸ਼ੀ ਸਰਮਾਏਦਾਰਾਂ ਨੂੰ ਲੁਟਾਏ ਜਾ ਰਹੇ ਹਨ ਉੱਥੇ ਭਗਵਾਕਰਨ ਦੇ ਅਜੰਡੇ ਰਾਹੀਂ ਦੇਸ਼ ਨੂੰ ਫਾਸੀਵਾਦ ਵੱਲ ਧੱਕਿਆ ਜਾ ਰਿਹਾ ਹੈ

No comments:

Post a Comment