ਸੱਤ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਧਰਨੇ
ਚੰਡੀਗੜ•, 12 ਜੂਨ- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸੂਬੇ ਦੇ 16 ਜ਼ਿਲ•ਾ ਹੈੱਡਕੁਆਰਟਰਾਂ ਅਤੇ ਦੋ ਸਬ-ਡਿਵੀਜ਼ਨਾਂ 'ਤੇ ਧਰਨੇ ਦੇਣ ਤੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਭੇਜਣ ਲਈ ਮੰਗ ਪੱਤਰ ਜ਼ਿਲ•ਾ ਅਧਿਕਾਰੀਆਂ ਨੂੰ ਸੌਂਪੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬੀਕੇਯੂ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬੀਕੇਯੂ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਦੇ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਅਤੇ ਕਿਸਾਨ ਸੰਘਰਸ਼ ਕਮੇਟੀ ਅਜ਼ਾਦ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਸ਼ਾਮਲ ਸਨ। ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਵਾਅਦਿਆਂ ਅਨੁਸਾਰ ਕਰਜ਼ੇ ਮੋੜਨ ਤੋਂ ਅਸਮਰੱਥ ਕਿਸਾਨਾਂ ਦੇ ਸਾਰੇ ਕਰਜ਼ਿਆਂ 'ਤੇ ਲਕੀਰ ਮਾਰੇ ਅਤੇ ਸਾਰੇ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਵੇ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਕਰਜ਼ਾ-ਵਸੂਲੀ ਖਾਤਰ ਗ੍ਰਿਫ਼ਤਾਰੀਆਂ, ਕੁਰਕੀਆਂ/ਨਿਲਾਮੀਆਂ ਤੇ ਹੋਰ ਹਥਕੰਡਿਆਂ 'ਤੇ ਮੁਕੰਮਲ ਪਾਬੰਦੀ ਲਾਈ ਜਾਵੇ। ਕਰਜ਼ਾ ਦੇਣ ਵੇਲੇ ਖਾਲੀ ਚੈੱਕਾਂ, ਪ੍ਰਨੋਟਾਂ, ਅਸ਼ਟਾਮਾਂ ਆਦਿ ਉੱਪਰ ਕਿਸਾਨਾਂ/ਮਜ਼ਦੂਰਾਂ ਦੇ ਦਸਤਖ਼ਤ ਕਰਵਾਉਣ 'ਤੇ ਕਾਨੂੰਨੀ ਪਾਬੰਦੀ ਲਾਈ ਜਾਵੇ। ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ। ਪ੍ਰਧਾਨ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ 'ਤੇ ਜ਼ਬਰ ਕਰਨ ਵਾਲੀ ਮੱਧ ਪ੍ਰਦੇਸ਼ ਸਰਕਾਰ ਨੂੰ ਬਰਤਰਫ਼ ਕੀਤਾ ਜਾਵੇ, ਗੋਲੀ ਚਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਤਲ ਕੇਸ ਦਰਜ ਕੀਤੇ ਜਾਣ।

No comments:
Post a Comment