Saturday, 28 April 2018

ਮਜ਼ਦੂਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ

ਮਜ਼ਦੂਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ
ਸਥਾਨਕ ਸਤੀ ਲਕਸ਼ਮੀ ਦੇਵੀ ਪਾਰਕ ਬਟਾਲਾ ਵਿੱਚ 8 ਮਾਰਚ ਨੂੰ ਸ਼ਹਿਰੀ ਗ਼ਰੀਬ ਬੇਘਰੇ ਮਜ਼ਦੂਰ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਤ੍ਰਿਪੁਰਾ ਵਿੱਚ ਭਾਜਪਾ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਤੇ ਕ੍ਰਾਂਤੀਕਾਰੀਆਂ ਦੇ ਬੁੱਤਾਂ ਦੀ ਬੇਅਦਬੀ ਨੂੰ ਭਾਜਪਾ ਤੇ ਆਰ.ਐੱਸ.ਐੱਸ ਵਰਕਰਾਂ ਵੱਲੋਂ ਅਮਨ-ਕਾਨੂੰਨ ਆਪਣੇ ਹੱਥ ' ਲੈ ਕੇ ਭਾਰਤ ਵਿੱਚ ਜੰਗਲ ਰਾਜ ਸਥਾਪਿਤ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਹਿਤ ਵਿੱਚ ਕੋਈ ਕੰਮ ਨਹੀਂ ਕੀਤਾ ਹੈ ਤੇ ਤਾਨਾਸ਼ਾਹੀ ਦਾ ਸਬੂਤ ਦਿੰਦਿਆਂ ਸਦਾ ਹਿੰਦੂਵਾਦ ਤੇ ਕੱਟੜਵਾਦ ਫੈਲਾਉਣ ਦੀ ਹੀ ਕੋਸ਼ਿਸ਼ ਕੀਤੀ ਹੈ।ਆਗੂਆਂ ਨੇ ਕਿਹਾ ਕਿ ਉਨਾਂ ਦੀ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਤੋਂ ਵਾਰ ਵਾਰ ਮੰਗ ਕੀਤੀ ਜਾ ਚੁੱਕੀ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਦਰਖ਼ਾਸਤਾਂ ਲੈਣ ਲਈ ਸਮਾਂ ਸੀਮਾ ਹੋਰ ਵਧਾ ਦਿੱਤੀ ਜਾਵੇ।

No comments:

Post a Comment