ਮਜ਼ਦੂਰਾਂ ਵੱਲੋਂ ਮੰਗਾਂ ਦੇ ਹੱਕ 'ਚ ਮੁਜ਼ਾਹਰਾ
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ 21 ਮਾਰਚ ਨੂੰ ਆਫਲਾਈਨ ਰਜਿਸਟ੍ਰੇਸ਼ਨ ਜਾਰੀ ਰੱਖਣ ਦੀ ਮੰਗ ਨੂੰ ਲੈ ਕੇ ਸਹਾਇਕ ਲੇਬਰ ਕਮਿਸ਼ਨਰ ਜਲੰਧਰ ਦੇ ਦਫਤਰ ਅੱਗੇ ਧਰਨਾ ਦਿੱਤਾ। ਪਠਾਨਕੋਟ ਦੇ ਉਸਾਰੀ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਲੇਬਰ ਕਮਿਸ਼ਨਰ ਦਫਤਰ ਸਾਹਮਣੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਜ਼ੋਰਦਾਰ ਨਿੰਦਾ ਕੀਤੀ। ਜਥੇਬੰਦੀ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੰਗ ਪੱਤਰ ਵੀ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਨਿਰਮਾਣ ਮਜ਼ਦੂਰਾਂ ਦੀ ਗਿਣਤੀ 2016-17 ਦੇ ਸਰਵੇ ਮੁਤਾਬਕ 21 ਲੱਖ 15 ਹਜ਼ਾਰ ਤੋਂ ਵੱਧ ਹੈ। ਇਨ•ਾਂ ਮਜ਼ਦੂਰਾਂ ਦੀ ਗਿਣਤੀ ਹੋਰ ਵੀ ਵਧ ਰਹੀ ਹੈ। ਮਜ਼ਦੂਰਾਂ ਵਾਸਤੇ ਬਣਿਆ ਕਾਨੂੰਨ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਰੈਗੂਲੇਸ਼ਨ ਆਫ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ ਸਰਵਿਸ ਐਕਟ 1996 ਸਾਰਥਿਕ ਰੂਪ ਵਿਚ ਲਾਗੂ ਕਰਨ ਦੀ ਥਾਂ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਸ਼ੁਰੂ ਕਰਕੇ ਇਕ ਤਰ•ਾਂ ਨਾਲ ਮਿਹਨਤਕਸ਼ਾਂ ਨਾਲ ਧਰੋਹ ਕਮਾਇਆ ਜਾ ਰਿਹਾ ਹੈ। ਕਈ ਮਜ਼ਦੂਰ ਆਪਣੇ ਆਪ ਨੂੰ ਆਨਲਾਈਨ ਰਜਿਸਟਰਡ ਨਹੀਂ ਕਰਵਾ ਸਕਦੇ। ਉਨ•ਾਂ ਮੰਗ ਕੀਤੀ ਕਿ ਆਫਲਾਈਨ ਵੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ। ਇਸ ਮੌਕੇ ਜਥੇਬੰਦੀ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਚੁੱਕੀ ਹੈ।
No comments:
Post a Comment