ਕਿਸਾਨਾਂ ਅੱਗੇ ਝੁਕੀ ਚੰਡੀਗੜ• ਪੁਲੀਸ
ਮੁਹਾਲੀ 04.04.2018- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਮੈਂਬਰ ਅੱਜ ਚੰਡੀਗੜ• ਸਥਿਤ ਸੈਕਟਰ-25 ਦੇ ਰੈਲੀ ਗਰਾਉਂਡ ਵਿੱਚ ਰੋਸ ਮੁਜ਼ਾਹਰੇ ਤੋਂ ਪਹਿਲਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਏ ਅਤੇ ਬਾਅਦ ਵਿੱਚ ਕਿਸਾਨਾਂ ਨੇ ਚੰਡੀਗੜ• ਵੱਲ ਚਾਲੇ ਪਾ ਦਿੱਤੇ, ਪਰ ਚੰਡੀਗੜ• ਪੁਲੀਸ ਨੇ ਕਿਸਾਨਾਂ ਨੂੰ ਯੂਟੀ ਦੀ ਹੱਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਯੂਟੀ ਪੁਲੀਸ ਦਾ ਕਹਿਣਾ ਸੀ ਪੰਜਾਬ ਦੇ ਕਿਸਾਨਾਂ ਕੋਲ ਚੰਡੀਗੜ• ਵਿੱਚ ਰੋਸ ਮੁਜ਼ਾਹਰੇ ਲਈ ਲਾਊਡ ਸਪੀਕਰ ਦੀ ਮਨਜ਼ੂਰੀ ਨਹੀਂ ਹੈ। ਕਿਸਾਨ ਜਥੇਬੰਦੀਆਂ ਨੇ ਧਮਕੀ ਦਿੱਤੀ ਜੇਕਰ ਚੰਡੀਗੜ• ਪੁਲੀਸ ਨੇ ਰੈਲੀ ਦੀ ਇਜਾਜ਼ਤ ਨਾ ਦਿੱਤੀ ਤਾਂ ਉਹ ਇਨਸਾਫ਼ ਪ੍ਰਾਪਤੀ ਲਈ ਆਰ-ਪਾਰ ਕਰਨ ਦੀ ਲੜਾਈ ਤੋਂ ਪਿੱਛੇ ਨਹੀਂ ਹਟਣਗੇ। ਇਸ ਮਗਰੋਂ ਚੰਡੀਗੜ• ਦੇ ਐੱਸਐੱਸਪੀ ਨੇ ਕਿਸਾਨਾਂ ਨੂੰ ਸੈਕਟਰ-25 ਦੇ ਰੈਲੀ ਗਰਾਉਂਡ ਵਿੱਚ ਰੋਸ ਰੈਲੀ ਕਰਨ ਦੀ ਮਨਜ਼ੂਰੀ ਦੇ ਦਿੱਤੀ, ਜਿੱਥੇ ਕਿਸਾਨਾਂ ਨੇ ਹੁਕਮਰਾਨਾਂ ਸਮੇਤ ਯੂਟੀ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ।
No comments:
Post a Comment