Saturday, 28 April 2018

ਆਂਗਣਵਾੜੀ ਵਰਕਰਾਂ ਨੇ ਰੋਡ ਜਾਮ ਕਰਕੇ ਕੀਤੀ ਨਾਅਰੇਬਾਜ਼ੀ

ਆਂਗਣਵਾੜੀ ਵਰਕਰਾਂ ਨੇ ਰੋਡ ਜਾਮ ਕਰਕੇ ਕੀਤੀ ਨਾਅਰੇਬਾਜ਼ੀ
ਆਂਗਣਵਾੜੀ ਮੁਲਾਜ਼ਮ ਯੂਨੀਅਨ ਫ਼ਤਹਿਗੜਸਾਹਿਬ ਵੱਲੋਂ ਗੁਰਮੀਤ ਕੌਰ ਚੁੰਨੀ ਦੀ ਅਗਵਾਈ ਹੇਠ ਆਪਣੀਆਂ ਮੰਗਾ ਸਬੰਧੀ 26 ਮਾਰਚ ਨੂੰ ਰੋਸ ਮੁਜ਼ਾਹਰਾ ਕਰਦੇ ਹੋਏ ਜ਼ਿਲ ਪ੍ਰਬੰਧਕੀ ਕੰਪਲੈਕਸ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨਾਂ ਨੇ ਸਰਹਿੰਦ-ਚੰਡੀਗੜਮਾਰਗ ਜਾਮ ਕਰ ਦਿੱਤਾ। ਧਰਨੇ ਦੌਰਾਨ ਉਨਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਅਤੇ ਬਜਟ ਦੀਆਂ ਕਾਪੀਆਂ ਵੀ ਸਾੜੀਆਂ।

No comments:

Post a Comment