ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ ਮੁਜ਼ਾਹਰਾ
ਮਾਲੜੀ ਦੀ ਸਾਢੇ ਸੱਤ ਏਕੜ ਵਾਹੀਯੋਗ ਪੰਚਾਇਤੀ ਜ਼ਮੀਨ ਉੱਪਰ ਕੁਝ ਧਨਾਢ ਵਿਅਕਤੀਆਂ ਵੱਲੋਂ ਕੀਤੇ ਕਬਜ਼ੇ ਨੂੰ ਛੁਡਾਉਣ ਲਈ 9 ਮਾਰਚ ਪਿੰਡ ਦੀ ਪੰਚਾਇਤ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਕਸਬਾ ਨਕੋਦਰ ਵਿਚ ਮੁਜ਼ਾਹਰਾ ਕਰਨ ਉਪਰੰਤ ਐਸ.ਡੀ.ਐਮ ਦਫਤਰ ਧਰਨਾ ਦਿੱਤਾ। ਨਾਇਬ ਤਹਿਸੀਲਦਾਰ ਰਾਮ ਚੰਦ ਬੰਗੜ ਨੇ ਧਰਨੇ ਵਿਚ ਆ ਕੇ ਧਰਨਾਕਾਰੀਆਂ ਕੋਲੋਂ ਮੰਗ ਪੱਤਰ ਲਿਆ ਤੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਉਕਤ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਪੰਚਾਇਤੀ ਜ਼ਮੀਨ 'ਤੇ ਕੀਤੇ ਕਬਜ਼ੇ ਨੂੰ ਛੁਡਾਉਣ ਲਈ ਕਾਰਵਾਈ ਕਰਨਗੇ।
ਮਾਲੜੀ ਵਾਸੀ ਵੱਡੀ ਗਿਣਤੀ 'ਚ ਨਕੋਦਰ ਸ਼ਹਿਰ ਵਿੱਚ ਮੁਜ਼ਾਹਰਾ ਕਰਦੇ ਹੋਏ ਐਸ.ਡੀ.ਐਮ ਦਫਤਰ ਪੁੱਜੇ। ਇੱਥੇ ਰੈਲੀ ਨੂੰ ਸੰਬੋਧਨ ਕਰਦੇ ਪਿੰਡ ਦੇ ਸਰਪੰਚ ਨੇ ਕਿਹਾ ਉਨ•ਾਂ ਨੇ ਪੰਚਾਇਤੀ ਜ਼ਮੀਨ ਦਾ ਕੇਸ ਵੀ ਅਦਾਲਤ 'ਚੋਂ ਜਿੱਤਿਆ ਹੋਇਆ ਹੈ ਪਰ ਪੇਂਡੂ ਵਿਕਾਸ ਅਤੇ ਪੰਚਾਇਤ ਅਫਸਰ ਜਲੰਧਰ, ਵੱਲੋਂ ਇਸ ਉੱਪਰ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਮਾਮਲਾ ਹੁਣ ਤੱਕ ਜਿਉਂ ਦਾ ਤਿਉਂ ਹੀ ਲਟਕਿਆ ਪਿਆ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਮਤਾ ਪਾਸ ਕੀਤਾ ਕਿ ਜੇਕਰ ਅਧਿਕਾਰੀਆਂ ਨੇ ਕਬਜ਼ੇ ਨੂੰ ਜਲਦ ਨਾ ਛੁਡਾਇਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।

No comments:
Post a Comment