ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਡੀ.ਸੀ. ਦਫਤਰ ਮੋਗਾ ਅੱਗੇ ਧਰਨਾ
ਡੀ.ਸੀ. ਦਫਤਰ ਮੋਗਾ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮੋਗਾ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਡੀ.ਸੀ. ਮੋਗਾ ਨੂੰ ਇੱਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਨੇ ਕਿਹਾ ਕਿ ਅੱਜ ਦਾ ਧਰਨਾ ਮੰਗਾਂ ਨੂੰ ਮੁੱਖ ਰੱਖ ਕੇ ਲਗਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਗਦੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾਵੇ ਕਿਉਂਕਿ ਇਹ ਨਸ਼ੇ ਸਿਆਸੀ, ਪੁਲਸ ਅਤੇ ਗੁੰਡਾ ਗੱਠਿਜੋ ਵਲੋਂ ਵਰਤਾਏ ਜਾ ਰਹੇ ਹਨ। ਉਹਨਾਂ ਕਿਹਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਨੇ ਵੀ ਖਤਮ ਕਰਨ ਵੱਲ ਕੋਈ ਰੁਚੀ ਨਹੀਂ ਦਿਖਾਈ ਸਗੋਂ ਨਸ਼ੇ ਸ਼ਰੇਆਮ ਮਿਲ ਰਹੇ ਹਨ ਤੇ ਸਰਕਾਰ ਦੇ ਕੰਟਰੋਲ ਤੋਂ ਬਾਹਰ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਬਲਵੰਤ ਮੱਖੂ ਨੇ ਕਿਹਾ ਕਿ ਜਿੱਥੇ ਅਸੀਂ ਉੱਪਰੋਕਤ ਮੰਗਾਂ ਦੀ ਹਮਾਇਤ ਕਰਦੇ ਹਾਂ, ਉੱਥੇ ਅਵਾਰਾ ਪਸ਼ੂਆਂ ਦਾ ਮਸਲਾ ਸਮਾਜ ਦੇ ਹਰ ਵਰਗ ਲਈ ਅਹਿਮ ਹੈ। ਅਵਾਰਾ ਪਸ਼ੂ ਜਿੱਥੇ ਫਸਲਾਂ ਦਾ ਨੁਕਸਾਨ ਕਰਦੇ ਹਨ, ਉੱਥੇ ਐਕਸੀਡੈਂਟਾਂ ਰਾਹੀਂ ਕੀਮਤੀ ਜਾਨਾਂ ਵੀ ਲੈ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ 2 ਸਾਲਾਂ ਵਿੱਚ 280 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।

No comments:
Post a Comment