ਭਾਰਤੀ ਕਿਸਾਨ ਯੂਨੀਅਨ ਏਕਤਾ ਗੁਰਦਾਸਪੁਰ ਵੱਲੋਂ ਐਸ.ਡੀ.ਐਮ. ਦਫਤਰ ਸਾਹਮਣੇ ਧਰਨਾ
ਸੱਤ ਕਿਸਾਨ ਜਥੇਬੰਦੀਆਂ ਦੇ ਪੰਜਾਬ ਪੱਧਰੀ ਸੱਦੇ ਦੇ ਤਹਿਤ ਭਾਰਤੀ ਕਿਸਾਨ ਯੁਨੀਅਨ ਏਕਤਾ ਗੁਰਦਾਸਪੁਰ ਵੱਲੋਂ ਐਸ.ਡੀ.ਐਮ. ਬਟਾਲਾ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਸ਼ਹਿਰ ਵਿੱਚ ਮੁਜਾਹਰਾ ਕੀਤਾ ਗਿਆ। ਵਰਨਣਯੋਗ ਹੈ ਕਿ ਇਹ ਧਰਨਾ ਸਾਂਝੇ ਰੂਪ ਵਿੱਚ ਡੀ.ਸੀ. ਦਫਤਰ ਗੁਰਦਾਸਪੁਰ ਦੇਣਾ ਸੀ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੋ ਆਪਣੀ ਅਖੌਤੀ ਸਾਂਝੇ ਸੰਘਰਸ਼ਾਂ ਅਤੇ ਜਮਹੁਰੀਅਤ ਦਾ ਢੰਡੋਰਾ ਪਿੱਟਦੀ ਨਹੀਂ ਥੱਕਦੀ ਨੇ ਆਪਣਾ ਨਕਾਬ ਲਾਹੁੰਦਿਆਂ ਇਹ ਸ਼ਰਤ ਲਾ ਦਿੱਤੀ ਕਿ ਜੇਕਰ ਭਾਰਤੀ ਕਿਸਾਨ ਯੂਨੀਅਨ ਏਕਤਾ ਗੁਰਦਾਸਪੁਰ ਇਸ ਧਰਨੇ ਵਿੱਚ ਸ਼ਾਮਲ ਹੁੰਦੀ ਹੈ ਤਾਂ ਅਸੀਂ ਭਾਵ ਉਗਰਾਹਾਂ ਵਾਲੇ ਸ਼ਾਮਲ ਨਹੀਂ ਹੋਵਾਂਗੇ ਕਿਉਂਕਿ ਇਹ ਸਾਡੀ ਸੂਬਾ ਕਮੇਟੀ ਦਾ ਇਲਾਹੀ ਫੁਰਮਾਨ ਹੈ। ਜਿਸਦੀ ਆਗੂ ਸਾਥੀਆਂ ਵੱਲੋਂ ਨਿਖੇਧੀ ਕੀਤੀ ਗਈ। ਰੋਸ ਧਰਨੇ ਵਿੱਚ ਬਲਾਕ ਫਤਿਹਗੜ੍ਹ ਚੂੜੀਆਂ ਅਤੇ ਬਲਾਕ ਸ੍ਰੀ ਹਰਗੋਬਿੰਦਪੁਰ ਤੋਂ ਸ਼ਾਮਲ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਠੱਠਾ, ਮੀਤ ਪ੍ਰਧਾਨ ਸਵਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਕੋਟਲਾਬਾਮਾ ਪ੍ਰੈਸ ਮੀਤ ਪ੍ਰਧਾਨ ਹਰਦਿਆਲ ਸਿੰਘ ਮਠੋਲਾ ਅਤੇ ਜ਼ਿਲ੍ਹਾ ਪਰੈਸ ਸਕੱਤਰ ਡਾ. ਅਸ਼ੋਕ ਭਾਰਤੀ ਨੇ ਕਿਹਾ ਕਿ ਸਰਕਾਰ ਚੋਣ ਵਾਅਦੇ ਅਨੁਸਾਰ ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕਰੇ, ਗੰਨਾ ਕਾਸ਼ਤਕਾਰਾਂ ਦੇ ਪਿਛਲੇ ਬਕਾਏ ਤੁਰੰਤ ਦਿੱਤੇ ਜਾਣ ਅਤੇ ਅੱਗੇ ਤੋਂ ਬਾਂਡ ਕਰਨ ਵਿੱਚ ਛੋਟੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ, ਆੜ੍ਹਤੀਆਂ ਅਤੇ ਬੈਂਕਾਂ ਤੋਂ ਖਾਲੀ ਚੈੱਕ ਤੁਰੰਤ ਵਾਪਸ ਕਰਵਾਏ ਜਾਣ ਅਤੇ ਕੁਰਕੀਆਂ ਗ੍ਰਿਫਤਾਰੀਆਂ 'ਤੇ ਰੋਕ ਲਾਈ ਜਾਵੇ।

No comments:
Post a Comment