ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਟਿਆਲਾ ਵੱਲੋਂ ਧਰਨਾ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਟਿਆਲਾ ਵੱਲੋਂ ਜਿਲ•ਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਅਗਵਾਈ ਹੇਠ ਡੀ.ਸੀ. ਦਫਤਰ ਦੇ ਸਾਹਮਣੇ ਧਰਨਾ ਦੇ ਕੇ ਮੰਗ ਕੀਤੀ ਗਈ ਕਿ ਮਾਰਚ ਮਹੀਨੇ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ 23 ਮਾਰਚ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਜਾਵੇ। ਧਰਨੇ ਉਪਰੰਤ ਇੱਕ ਵਫਦ ਸੂਬਾ ਆਗੂ ਡਾ. ਦਰਸ਼ਨ ਪਾਲ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਏ.ਡੀ.ਸੀ. ਸ਼ੋਕਤ ਅਹਿਮਦ ਤਰੈ ਨੂੰ ਦਿੱਤਾ ਗਿਆ। ਜਿਸ ਵਿੱਚ ਸਮਾਜ ਦੇ ਅੱਧੇ ਹਿੱਸੇ ਯਾਨੀ 50% ਹਿੱਸੇ ਦੀਆਂ ਮਾਲਕ ਔਰਤਾਂ ਦੇ 8 ਮਾਰਚ ਨੂੰ ਪੂਰੇ ਸੰਸਾਰ ਵਿੱਚ ਮਨਾਏ ਜਾਂਦੇ ਕੌਮਾਂਤਰੀ ਔਰਤ ਦਿਵਸ ਦੀ ਵੀ ਛੁੱਟੀ ਐਲਾਨੀ ਜਾਵੇ ਅਤੇ ਇਸ ਦੇ ਨਾਲ ਹੀ ਜੱਲਿਆਵਾਲੇ ਬਾਗ ਦੇ ਖੂਨੀ ਸਾਕੇ 1919 ਦਾ ਬਦਲਾ ਲੈਣ ਵਾਲੇ ਸ਼ਹੀਦ ਉੱਧਮ ਸਿੰਘ ਦੇ ਸ਼ਹੀਦੀ ਦਿਨ 31 ਜੁਲਾਈ ਨੂੰ ਵੀ ਗਜਟਿਡ ਛੁੱਟੀਆਂ ਵਿੱਚ ਦਰਜ ਕੀਤਾ ਜਾਵੇ ਅਤੇ ਨਾਲ ਹੀ ਇਹਨ•ਾਂ ਸ਼ਹੀਦਾਂ ਨੂੰ ਸ਼ਹੀਦਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦਾਂ ਪ੍ਰਤੀ ਸਰਕਾਰ ਦੇ ਇਸ ਰਵਈਏ ਦੀ ਪੁਰਜੋਰ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ। ਇਨ•ਾਂ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਾਰੇ ਜਿਲ•ਾ ਹੈਡ ਕੁਆਟਰਾਂ ਤੇ ਧਰਨੇ ਦੇ ਕੇ ਇਸ ਮੰਗ ਨੂੰ ਉਬਾਰਿਆ ਜਾਵੇਗਾ। ਇੱਕ ਵਖਰੇ ਮਤੇ ਰਾਹੀਂ ਪੰਜਾਬ ਨਰਸਿੰਗ ਐਨਸਿਲਰੀ ਸਟਾਫ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਚਲ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਵੀ ਐਲਾਨ ਕੀਤਾ ਗਿਆ।

No comments:
Post a Comment