ਨਕਸਲਬਾੜੀ ਸੰਗਰਾਮ ਦਾ ਰਹਿਬਰ
ਸਾਥੀ ਚਾਰੂ ਮਾਜ਼ੂਮਦਾਰ ਅਮਰ ਰਹੇ
-ਨਵਜੋਤ
(22 ਅਪ੍ਰੈਲ 2019 ਦਾ ਦਿਹਾੜਾ ਸੀ.ਪੀ.ਆਈ.(ਮ.ਲ.) ਦੀ 50ਵੀਂ ਵਰ੍ਹੇਗੰਢ ਦਾ ਦਿਹਾੜਾ ਸੀ। ਅਸੀਂ ਇੱਥੇ ਸੀ.ਪੀ.ਆਈ.(ਮ.ਲ.) ਦੀ 50 ਵਰ੍ਹੇ ਪਹਿਲਾਂ ਹੋਈ ਸਥਾਪਨਾ ਨੂੰ ਬੁਲੰਦ ਕਰਦਿਆਂ ''ਸੁਰਖ਼ ਰੇਖਾ'' ਵਿੱਚ ਪਹਿਲਾਂ ਛਪੀ ਲਿਖਤ ''ਕਾਮਰੇਡ ਚਾਰੂ ਮਾਜ਼ੂਮਦਾਰ ਅਮਰ ਰਹੇ'' ਮੁੜ ਛਾਪ ਰਹੇ ਹਾਂ। ਕਿਉਂਕਿ ਕਾਮਰੇਡ ਚਾਰੂ ਮਾਜ਼ੂਮਦਾਰ ਅਤੇ ਸੀ.ਪੀ.ਆਈ.(ਮ.ਲ.) ਦੇ ਉੱਭਰਨ, ਵਿਗਸਣ ਤੇ ਸਥਾਪਤ ਹੋਣ ਦਾ ਸਫਰ-ਮਾਰਗ ਅਨਿੱਖੜਵਾਂ ਅਤੇ ਗੁੰਦਵਾਂ ਸੀ। ਕਾਮਰੇਡ ਚਾਰੂ ਮਾਜ਼ੂਮਦਾਰ ਦੀ ਸ਼ਹਾਦਤ ਤੱਕ ਉਹਨਾਂ ਦੇ ਸਫਰ-ਮਾਰਗ ਨੂੰ ਇੱਕ-ਦੂਜੇ ਨਾਲੋਂ ਤੋੜ ਕੇ ਅੰਗਿਆ-ਤੋਲਿਆ ਹੀ ਨਹੀਂ ਜਾ ਸਕਦਾ। -ਸੰਪਾਦਕ)
ਨਕਸਲਬਾੜੀ ਭਾਰਤ ਦੇ ਮਿਹਨਤਕਸ਼ ਲੋਕਾਂ ਦੇ ਸੰਗਰਾਮੀ ਇਤਿਹਾਸ ਦਾ ਉਹ ਸੁਨਹਿਰਾ ਪੰਨਾ ਹੈ, ਜਿਸ ਨੂੰ ਦੁਨੀਆਂ ਦੀ ਕੋਈ ਵੀ ਤਾਕਤ ਮਿਟਾ ਨਹੀਂ ਸਕਦੀ। ਨਕਸਲਬਾੜੀ ਭਾਰਤ ਦੇ ਮਿਹਨਤਕਸ਼ ਲੋਕਾਂ ਵੱਲੋਂ ਲੜੇ ਗਏ ਤਰਥੱਲਪਾਊ ਇਨਕਲਾਬੀ ਸੰਘਰਸ਼ਾਂ ਵਿੱਚੋਂ ਸਭ ਤੋਂ ਵੱਧ ਲੰਮੇਰਾ ਸੰਗਰਾਮ ਹੈ, ਜਿਹੜਾ ਸਾਮਰਾਜ ਦੇ ਝੋਲੀਚੁੱਕ ਭਾਰਤੀ ਹਾਕਮਾਂ ਵੱਲੋਂ ਲਗਾਤਾਰ ਝੁਲਾਏ ਜਬਰ-ਜ਼ੁਲਮ ਦੇ ਝੱਖੜਾਂ ਦੇ ਬਾਵਜੂਦ, ਅੱਜ ਵੀ ਮੁਲਕ ਦੀ ਧਰਤੀ 'ਤੇ ਲਟ ਲਟ ਬਲ਼ ਰਿਹਾ ਹੈ ਅਤੇ ਲੋਕਾਂ ਦੇ ਖੂਨ-ਪੀਣੇ ਹਾਕਮਾਂ ਨੂੰ ਮੌਤ-ਧੁੜਕੂ ਲਾ ਰਿਹਾ ਹੈ। ਨਕਸਲਬਾੜੀ ਮੁਲਕ ਦੀ ਧਰਤੀ 'ਤੇ ਉਤਰਾਵਾਂ-ਚੜ੍ਹਾਵਾਂ ਵਿੱਚੋਂ ਦੀ ਗੁਜ਼ਰਦੇ ਇਨਕਲਾਬੀ ਲੋਕ-ਸੰਗਰਾਮ ਦੀ ਉਹ ਗਰਜ਼ ਹੈ, ਜਿਹੜੀ ਭਾਰਤੀ ਹਾਕਮ ਜਮਾਤਾਂ ਲਈ ਸਭ ਤੋਂ ਵੱਡਾ ਖਤਰਾ ਬਣੀ ਹੋਈ ਹੈ।
ਇਸ ਨਕਸਲਬਾੜੀ ਸੰਗਰਾਮ ਦਾ ਰਹਿਬਰ ਸੀ- ਸਾਥੀ ਚਾਰੂ ਮਾਜ਼ੂਮਦਾਰ। ਇਸ ਨਕਸਲਬਾੜੀ ਸੰਗਰਾਮ ਦੀ ਉਠਾਣ ਦਾ ਪੈੜਾ-ਬੰਨ੍ਹਣ ਅਤੇ ਇਸਦੀਆਂ ਚਿੰਗਾੜੀਆਂ ਦਾ ਮੁਲਕ ਦੇ ਕੋਨੇ ਕੋਨੇ ਵਿੱਚ ਛਿੱਟਾ ਦੇਣ ਦਾ ਆਧਾਰ ਬਣਦੀ ਲੀਹ ਦਾ ਮੋਹਰੀ ਘਾੜਾ ਸੀ ਸਾਥੀ ਚਾਰੂ ਮਾਜ਼ੂਮਦਾਰ। ਸਾਥੀ ਚਾਰੂ ਮਾਜ਼ੂਮਦਾਰ ਅਤੇ ਨਕਸਲਬਾੜੀ ਹਥਿਆਬੰਦ ਲਹਿਰ ਨੂੰ ਇੱਕ-ਦੂਜੇ ਨਾਲੋਂ ਵੱਖ ਕਰਕੇ ਨਾ ਦੇਖਿਆ ਜਾ ਸਕਦਾ ਹੈ ਅਤੇ ਨਾ ਅੰਗਿਆ-ਤੋਲਿਆ ਜਾ ਸਕਦਾ ਹੈ ਅਤੇ ਨਾ ਹੀ ਸਹੀ ਸਹੀ ਜਾਇਜੇ 'ਤੇ ਪਹੁੰਚਿਆ ਜਾ ਸਕਦਾ ਹੈ। ਚਾਰੂ ਮਾਜ਼ੂਮਦਾਰ ਦਾ ਸੰਗਰਾਮੀ ਜੀਵਨ, ਵਿਸ਼ੇਸ਼ ਕਰਕੇ 1965 ਤੋਂ ਲੈ ਕੇ 28 ਜੁਲਾਈ 1972 ਵਿੱਚ ਉਹਨਾਂ ਦੀ ਸ਼ਹਾਦਤ ਤੱਕ ਦਾ ਜੀਵਨ ਨਕਸਲਬਾੜੀ ਅੰਦੋਲਨ ਨਾਲ ਇਸ ਕਦਰ ਗੁੰਦਿਆ ਹੋਇਆ ਹੈ ਕਿ ਇਹਨਾਂ ਨੂੰ ਵੱਖ ਵੱਖ ਕਰਕੇ ਦੇਖਣਾ ਜਾਂ ਤਾਂ ਅਨਾੜੀਪੁਣਾ ਹੈ ਜਾਂ ਫਿਰ ਸੋਧਵਾਦੀ ਮਕਾਰਪੁਣਾ।
ਮੁਲਕ ਅੰਦਰ ਆਪਣੇ ਆਪ ਨੂੰ ਨਕਸਲਬਾੜੀ ਲਹਿਰ ਦੇ ਵਾਰਸ ਹੋਣ ਦਾ ਦਾਅਵਾ ਕਰਦੇ ਅਜਿਹੇ ਬਥੇਰੇ ਗਰੁੱਪ/ਫਾਂਕਾਂ ਹਨ, ਜਿਹੜੇ ਨਕਸਲਬਾੜੀ ਦੀ ਹਥਿਆਰਬੰਦ ਉਠਾਣ ਦੀ ਤਾਂ ਦੰਭੀ ਜੈ ਜੈਕਾਰ ਕਰਦੇ ਹਨ, ਪਰ ਇਸ ਉਠਾਣ ਦਾ ਪੈੜਾ-ਬੰਨ੍ਹਣ ਅਤੇ ਇਸ ਨੂੰ ਮੁਲਕ ਵਿਆਪੀ ਲਹਿਰ ਦੀ ਸ਼ਕਲ ਦੇਣ ਵਿੱਚ ਸਾਥੀ ਚਾਰੂ ਮਾਜ਼ੂਮਦਾਰ ਵੱਲੋਂ ਨਿਭਾਏ ਪ੍ਰਮੁੱਖ ਅਤੇ ਅਗਵਾਨੂੰ ਰੋਲ ਤੋਂ ਮੁਨਕਰ ਹੁੰਦੇ ਹਨ। ਉਹ ਉਸ ਵਿਚਾਰਧਾਰਾਕ-ਸਿਆਸੀ ਲੀਹ ਨੂੰ ਹਕੀਕੀ ਰੂਪ ਵਿੱਚ ਮੰਨਣ ਤੋਂ ਇਨਕਾਰੀ ਹਨ, ਜਿਹੜੀ ਸਾਥੀ ਚਾਰੂ ਮਾਜ਼ੂਮਦਾਰ ਦੀ ਅਗਵਾਈ ਵਿੱਚ ਘੜੀ ਗਈ ਅਤੇ ਲਾਗੂ ਕੀਤੀ ਗਈ ਸੀ। ਅਸਲ ਵਿੱਚ- ਇਹੀ ਵਿਚਾਰਧਾਰਕ-ਸਿਆਸੀ ਲੀਹ ਹੈ, ਜਿਹੜੀ ਨਕਸਲਬਾੜੀ ਲਹਿਰ ਵਿੱਚ ਚਾਰੂ ਮਾਜ਼ੂਮਦਾਰ ਦੀ ਅਗਵਾਨੂੰ ਹੈਸੀਅਤ ਨੂੰ ਪ੍ਰਵਾਨ ਕਰਨ ਦਾ ਆਧਾਰ ਬਣਦੀ ਹੈ। ਇਹੀ ਲੀਹ ਹੈ, ਜਿਸ ਨੂੰ ਹਕੀਕਤ ਵਿੱਚ ਪ੍ਰਵਾਨ ਕਰਨਾ ਨਕਸਲਬਾੜੀ ਲਹਿਰ ਦੇ ਖਰੇ ਵਾਰਸ ਹੋਣ ਦਾ ਪੈਮਾਨਾ ਬਣਦਾ ਹੈ।
ਨਕਸਲਬਾੜੀ ਹਥਿਆਰਬੰਦ ਘੋਲ ਦੀ ਵਿਚਾਰਧਾਰਕ-ਸਿਆਸੀ ਲੀਹ
ਇਹ ਉਹ ਵਿਚਾਰਧਾਰਕ-ਸਿਆਸੀ ਲੀਹ ਹੈ, ਜਿਸ ਨੂੰ ਕਾਮਰੇਡ ਚਾਰੂ ਮਾਜ਼ੂਮਦਾਰ ਦੀ ਅਗਵਾਈ ਹੇਠ ਬੰਗਾਲ ਦੇ ਸੀ.ਪੀ.ਆਈ.(ਐਮ.) ਵਿਚਲੇ ਕਮਿਊਨਿਸਟ ਇਨਕਲਾਬੀਆਂ ਵੱਲੋਂ ਨਕਸਲਬਾੜੀ ਇਲਾਕੇ ਵਿੱਚ ਲਾਗੂ ਕਰਨ ਅਤੇ ਸਾਕਾਰ ਕਰਨ ਦਾ ਹੰਭਲਾ ਵਿੱਢਿਆ ਗਿਆ ਸੀ ਅਤੇ ਨਕਸਲਬਾੜੀ ਹਥਿਆਰਬੰਦ ਘੋਲ ਦੀ ਲਾਟ ਇਸ ਚੇਤਨ ਅਤੇ ਵਿਉਂਤਬੱਧ ਜੱਦੋਜਹਿਦ ਦਾ ਨਤੀਜਾ ਸੀ। ਇਹ ਮੁਲਕ ਦੇ ਕਮਿਊਨਿਸਟ ਇਨਕਲਾਬੀਆਂ ਵੱਲੋਂ ਮਾਰਕਸਵਾਦ-ਲੈਨਿਨਵਾਦ-ਮਾਓ ਵਿਚਾਰਧਾਰਾ, ਵਿਸ਼ੇਸ਼ ਕਰਕੇ ਮਾਓ ਵਿਚਾਰਧਾਰਾ ਅਤੇ ਲਮਕਵੇਂ ਲੋਕ-ਯੁੱਧ ਦੀ ਸਿਆਸਤ ਨੂੰ ਸਪੱਸ਼ਟ ਅਤੇ ਨਿੱਤਰਵੇਂ ਰੂਪ ਵਿੱਚ ਗ੍ਰਹਿਣ ਕਰਦਿਆਂ, ਅਭਿਆਸ ਵਿੱਚ ਸਫਲਤਾ ਨਾਲ ਲਾਗੂ ਕਰਨ ਦਾ ਪਲੇਠਾ ਯਤਨ ਸੀ। ਕਾਮਰੇਡ ਚਾਰੂ ਮਾਜ਼ੂਮਦਾਰ ਵੱਲੋਂ ਨਕਸਲਬਾੜੀ ਵਿੱਚ ਹਥਿਆਰਬੰਦ ਜ਼ਰੱਈ ਲਹਿਰ ਦਾ ਵਿਚਾਰਧਾਰਕ-ਸਿਆਸੀ ਪੈੜਾ ਬੰਨ੍ਹਣ ਲਈ ਸੋਧਵਾਦ ਅਤੇ ਨਵ-ਸੋਧਵਾਦ ਖਿਲਾਫ ਅੱਠ ਦਸਤਾਵੇਜ਼ਾਂ ਦੀ ਰਚਨਾ ਕੀਤੀ ਗਈ। ਇਹ ਉਹ ਸਮਾਂ ਸੀ, ਜਦੋਂ ਇੱਕ ਪਾਸੇ ਬੰਗਾਲ ਅੰਦਰ ਕਾਮਰੇਡ ਚਾਰੂ ਦੀ ਅਗਵਾਈ ਹੇਠਲੇ ਕਮਿਊਨਿਸਟ ਇਨਕਲਾਬੀਆਂ (ਕਾਮਰੇਡ ਕਾਨੂ ਸਾਨਿਆਲ, ਕਾਮਰੇਡ ਸੁਰੇਨ ਬੋਸ, ਕਾਮਰੇਡ ਜੰਗਲ ਸੰਥਾਲ, ਕਾਮਰੇਡ ਸੁਸੀਤਲ ਰਾਏ ਚੌਧਰੀ, ਕਾਮਰੇਡ ਅਸੀਮ ਚੈਟਰਜੀ ਆਦਿ) ਵੱਲੋਂ ਸੋਧਵਾਦ ਅਤੇ ਨਵ-ਸੋਧਵਾਦ ਨਾਲੋਂ ਨਾ ਸਿਰਫ ਵਿਚਾਰਧਾਰਕ-ਸਿਆਸੀ ਤੌਰ 'ਤੇ ਸਪੱਸ਼ਟ ਨਿਖੇੜੇ ਦੀ ਲਕੀਰ ਖਿੱਚੀ ਜਾ ਰਹੀ ਸੀ, ਸਗੋਂ ਨਕਸਲਬਾੜੀ ਇਲਾਕੇ ਵਿੱਚ ਅਮਲੀ ਪੱਧਰ 'ਤੇ ਨਿਖੇੜੇ ਦੀ ਲਕੀਰ ਖਿੱਚਦਿਆਂ, ਠੋਸ ਇਨਕਲਾਬੀ ਬਦਲ ਦੀ ਸਿਰਜਣਾ ਕੀਤੀ ਜਾ ਰਹੀ ਸੀ। ਪਰ ਆਪਣੇ ਆਪ ਨੂੰ ਦਰੁਸਤ ਪ੍ਰੋਲੇਤਾਰੀ ਰੁਝਾਨ ਦੇ ਇੱਕੋ ਇੱਕ ਝੰਡਾਬਰਦਾਰ ਹੋਣ ਦਾ ਦਾਅਵਾ ਕਰਨ ਵਾਲਾ ਆਂਧਰਾ ਦਾ ਡੀ.ਵੀ. ਰਾਓ-ਨਾਗੀ ਰੈਡੀ ਗੁੱਟ ਨਵ-ਸੋਧਵਾਦੀਆਂ ਵੱਲੋਂ ਅਖਤਿਆਰ ਕੀਤੀ ਮੌਕਾਪ੍ਰਸਤ ਪਾਰਲੀਮਾਨੀ ਸਿਆਸਤ ਦੇ ਝੂਟੇ ਲੈ ਰਿਹਾ ਸੀ ਅਤੇ ਨਾਗੀ ਰੈੱਡੀ ਆਂਧਰਾ ਵਿਧਾਨ ਸਭਾ ਵਿੱਚ ਭਾਰਤੀ ਇਨਕਲਾਬ ਦੀ 'ਪੇਸ਼ਕਦਮੀ' ਲਈ ਪਸੀਨੋ-ਪਸੀਨਾ ਹੋ ਰਿਹਾ ਸੀ।
ਨਕਸਲਬਾੜੀ ਉਠਾਣ ਦਾ ਪੈੜਾ ਬੰਨ੍ਹਣ ਵਾਲੀ ਵਿਚਾਰਧਾਰਕ ਸਿਆਸੀ ਲੀਹ ਦੇ ਠੋਸ ਨਕਸ਼ ਕਿਹੜੇ ਹਨ? ਇਸ ਵਿਚਾਰਧਾਰਕ-ਸਿਆਸੀ ਲੀਹ ਦਾ ਇੱਕ ਪੱਖ ਉਹ ਆਮ ਨੁਕਤੇ ਬਣਦੇ ਹਨ, ਜਿਹੜੇ 1967 ਵਿੱਚ ਸੋਧਵਾਦ ਅਤੇ ਨਵ-ਸੋਧਵਾਦ ਨਾਲੋਂ ਬੁਨਿਆਦੀ ਨਿਖੇੜੇ ਦਾ ਆਧਾਰ ਬਣੇ ਸਨ। ਇਹ ਨੁਕਤੇ ਹਨ—
—ਮਾਰਕਸਵਾਦ-ਲੈਨਿਨਵਾਦ-ਮਾਓ ਵਿਚਾਰਧਾਰਾ ਕਮਿਊਨਿਸਟ ਇਨਕਲਾਬੀਆਂ ਲਈ ਰਾਹ-ਦਰਸਾਊ ਪ੍ਰੋਲੇਤਾਰੀ ਵਿਚਾਰਧਾਰਾ ਹੈ।
—ਮਹਾਨ ਬਹਿਸ ਦੌਰਾਨ ਚੀਨੀ ਕਮਿਊਨਿਸਟ ਪਾਰਟੀ ਵੱਲੋਂ 25 ਸੁਝਾਵਾਂ ਦੀ ਸ਼ਕਲ ਵਿੱਚ ਸਾਹਮਣੇ ਲਿਆਂਦੀ ਆਮ ਸੇਧ ਕੌਮਾਂਤਰੀ ਕਮਿ: ਲਹਿਰ ਦੀ ਆਮ ਲੀਹ ਹੈ।
—1947 ਵਿੱਚ ਭਾਰਤ ਨੂੰ ਮਿਲੀ ਅਖੌਤੀ ਆਜ਼ਾਦੀ ਨਕਲੀ ਆਜ਼ਾਦੀ ਹੈ, ਜਿਸਦੇ ਪਰਦੇ ਓਹਲੇ ਅੰਗਰੇਜ਼ ਸਾਮਰਾਜੀਆਂ ਵੱਲੋਂ ਸੱਤ੍ਹਾ ਆਪਣੀਆਂ ਦੇਸੀ ਦਲਾਲ ਹਾਕਮ ਜਮਾਤਾਂ (ਦਲਾਲ ਸਰਮਾਏਦਾਰੀ, ਜਾਗੀਰਦਾਰੀ) ਨੂੰ ਸੌਂਪੀ ਗਈ ਸੀ।
—ਭਾਰਤ ਇੱਕ ਅਰਧ-ਬਸਤੀਵਾਦੀ ਅਰਧ-ਜਾਗੀਰੂ ਮੁਲਕ ਹੈ।
—ਭਾਰਤੀ ਇਨਕਲਾਬ ਦਾ ਪੜਾਅ ਪ੍ਰੋਲੇਤਾਰੀ ਦੀ ਅਗਵਾਈ ਵਿੱਚ ਹੋਣ ਵਾਲੇ ਨਵ-ਜਮਹੂਰੀ ਇਨਕਲਾਬ ਦਾ ਪੜਾਅ ਹੈ।
—ਜ਼ਰੱਈ ਇਨਕਲਾਬ ਭਾਰਤੀ ਇਨਕਲਾਬ ਦਾ ਧੁਰਾ ਅਤੇ ਤੱਤ ਹੈ ਅਤੇ ਕਿਸਾਨੀ ਇਨਕਲਾਬ ਦੀ ਮੁੱਖ ਸ਼ਕਤੀ ਹੈ।
—ਭਾਰਤੀ ਇਨਕਲਾਬ ਪ੍ਰੋਲੇਤਾਰੀ ਦੀ ਅਗਵਾਈ ਹੇਠ ਲਮਕਵੇਂ ਹਥਿਆਰਬੰਦ ਯੁੱਧ ਰਾਹੀਂ ਨੇਪਰੇ ਚਾੜ੍ਹਿਆ ਜਾਵੇਗਾ ਆਦਿ।
ਇਹ ਆਮ ਅਤੇ ਬੁਨਿਆਦੀ ਨੁਕਤੇ ਸੋਧਵਾਦ ਅਤੇ ਨਵ-ਸੋਧਵਾਦ ਨਾਲੋਂ ਨਿਖੇੜੇ ਦਾ ਲੋੜੀਂਦਾ ਬੁਨਿਆਦੀ ਅਤੇ ਸਪੱਸ਼ਟ ਵਿਚਾਰਧਾਰਕ ਆਧਾਰ ਮੁਹੱਈਆ ਕਰਦੇ ਸਨ। ਸੋਧਵਾਦੀਏ ਅਤੇ ਨਵ-ਸੋਧਵਾਦੀਏ ਇਹਨਾਂ ਸਭਨਾਂ ਨੁਕਤਿਆਂ ਦਾ ਵਿਰੋਧ ਕਰਦੇ ਸਨ। ਇਹ ਨੁਕਤੇ ਸੋਧਵਾਦ ਅਤੇ ਨਵ-ਸੋਧਵਾਦ ਨਾਲੋਂ ਵਿਚਾਰਧਾਰਕ-ਸਿਆਸੀ ਪੱਧਰ 'ਤੇ ਤਾਂ ਨਿਖੇੜੇ ਦਾ ਬਣਦਾ ਆਧਾਰ ਮੁਹੱਈਆ ਕਰਦੇ ਸਨ, ਪਰ ਅਭਿਆਸ ਅੰਦਰ ਅਜਿਹੀ ਨਿਖੇੜੇ ਦੀ ਲਕੀਰ ਖਿੱਚਣ ਦਾ ਠੋਸ ਆਧਾਰ ਮੁਹੱਈਆ ਨਹੀਂ ਸਨ ਕਰਦੇ। ਹੋਰ ਲਫਜ਼ਾਂ ਵਿੱਚ ਗੱਲ ਕਰਨੀ ਹੋਵੇ— ਇਹ ਆਮ ਵਿਚਾਰਧਾਰਕ-ਸਿਆਸੀ ਲੀਹ, ਅਭਿਆਸ ਅੰਦਰ ਮੂਰਤ ਰੂਪ ਇਨਕਲਾਬੀ ਬਦਲ ਉਸਾਰਨ (ਹਥਿਆਰਬੰਦ ਜ਼ਰੱਈ ਇਨਕਲਾਬੀ ਲਹਿਰ ਉਸਾਰਨ) ਲਈ ਕਾਫੀ ਨਹੀਂ ਹੈ। ਇਸ ਮਕਸਦ ਲਈ ਇਸ ਆਮ ਵਿਚਾਰਧਾਰਕ-ਸਿਆਸੀ ਲੀਹ ਦੇ ਵੱਖ ਵੱਖ ਪੱਖਾਂ ਦੇ ਹੋਰ ਵਿਸਥਾਰੀ ਨੁਕਤਿਆਂ ਨੂੰ ਠੋਸ ਰੂਪ ਵਿੱਚ ਪ੍ਰਭਾਸ਼ਿਤ ਕਰਨ ਅਤੇ ਠੋਸ ਸ਼ਕਲ ਦੇਣ ਦੀ ਜ਼ਰੂਰਤ ਖੜ੍ਹੀ ਹੁੰਦੀ ਹੈ। ਯਾਨੀ ਇਸ ਆਮ ਵਿਚਾਰਧਾਰਕ-ਸਿਆਸੀ ਲੀਹ ਨੂੰ ਠੋਸ ਵਿਚਾਰਧਾਰਕ-ਸਿਆਸੀ ਲੀਹ (ਸਪੈਸੇਫਿਕ ਆਡੀਆਲੌਜੀਕਲ ਪੁਲੀਟੀਕਲ ਲਾਈਨ) ਵਿੱਚ ਢਾਲਣ ਦੀ ਲੋੜ ਬਣਦੀ ਹੈ। ਕਾਮਰੇਡ ਚਾਰੂ ਮਾਜ਼ੂਮਦਾਰ ਹੋਰਾਂ ਵੱਲੋਂ ਸੋਧਵਾਦੀ ਅਤੇ ਨਵ-ਸੋਧਵਾਦੀ ਅਭਿਆਸ ਨਾਲੋਂ ਸਪੱਸ਼ਟ ਨਿਖੇੜਾ ਕਰਨ ਲਈ ਆਮ ਵਿਚਾਰਧਾਰਕ-ਸਿਆਸੀ ਲੀਹ ਨੂੰ ਠੋਸ ਵਿਚਾਰਧਾਰਕ-ਸਿਆਸੀ ਲੀਹ ਵਿੱਚ ਢਾਲਣ ਲਈ ਤਾਣ ਲਾਇਆ ਗਿਆ ਅਤੇ ਇਸਦੇ ਆਧਾਰ 'ਤੇ ਸੋਧਵਾਦੀ ਅਭਿਆਸ ਦਾ ਇਨਕਲਾਬੀ ਬਦਲ ਮੁਹੱਈਆ ਕਰਨ ਲਈ ਨਕਸਲਬਾੜੀ ਹਥਿਆਰਬੰਦ ਜ਼ਰੱਈ ਘੋਲ ਦੀ ਉਸਾਰੀ ਦਾ ਅਮਲ ਵਿੱਢਿਆ ਗਿਆ।
ਨਕਸਲਬਾੜੀ ਉਠਾਣ ਦਾ ਆਧਾਰ ਬਣਦੀ ਠੋਸ ਵਿਚਾਰਧਾਰਕ-ਸਿਆਸੀ ਲੀਹ ਦੇ ਉੱਭਰਵੇਂ ਬੁਨਿਆਦੀ ਅੰਸ਼ ਕਿਹੜੇ ਸਨ? ਇਹਨਾਂ ਅੰਸ਼ਾਂ ਵਿੱਚ ਸਭ ਤੋਂ ਪਹਿਲਾ ਅੰਸ਼ ਇਹ ਸੀ ਕਿ ਉਹਨਾਂ ਵੱਲੋਂ ਕਾਮਰੇਡ ਮਾਓ ਦੇ ਲਮਕਵੇਂ ਲੋਕ-ਯੁੱਧ ਦਾ ਆਮ ਰੂਪ ਵਿੱਚ ਦੁਹਰਾਓ ਕਰਨ ਦੀ ਬਜਾਇ, ਇਸਦੀ ਗਿਰੀ ਨੂੰ ਮਜਬੂਤੀ ਨਾਲ ਫੜਦਿਆਂ ਕਿਹਾ ਗਿਆ ਕਿ ਭਾਰਤ ਵਿੱਚ ਘੋਲ ਦੀ ਪ੍ਰਮੁੱਖ ਸ਼ਕਲ ਹਥਿਆਰਬੰਦ ਘੋਲ ਹੈ ਅਤੇ ਜਥੇਬੰਦੀ ਦੀ ਪ੍ਰਮੁੱਖ ਸ਼ਕਲ ਫੌਜ ਹੈ। ਇਸ ਨੂੰ ਬੁੱਝਦਿਆਂ ਉਹਨਾਂ ਵੱਲੋਂ ਕਿਹਾ ਗਿਆ, ''ਸਾਡੇ ਯੁੱਧ ਦੀ ਵਿਸ਼ੇਸ਼ ਸਿਫਤ ਇਹ ਹੈ ਕਿ ਸਰਕਾਰ ਹਰ ਲਹਿਰ ਦਾ ਸਾਹਮਣਾ ਖੂਨੀ ਹਮਲਿਆਂ ਨਾਲ ਕਰ ਰਹੀ ਹੈ। ਇਸ ਲਈ ਜਨਤਾ ਸਨਮੁੱਖ ਸਭ ਤੋਂ ਅਹਿਮ ਜ਼ਰੂਰਤ ਹਥਿਆਰਬੰਦ ਟਾਕਰਾ ਘੋਲ ਦੀ ਖੜ੍ਹੀ ਹੁੰਦੀ ਹੈ। ਇਸ ਲਈ ਅੱਜ ਜਨਤਕ ਲਹਿਰ ਦੇ ਹਿੱਤ ਵਿੱਚ ਮਜ਼ਦੂਰ ਜਮਾਤ ਅਤੇ ਲੜਾਕੂ ਕਿਸਾਨ ਜਮਾਤ ਅਤੇ ਹੋਰ ਲੜਾਕੂ ਜਨਤਾ ਨੂੰ ਸੱਦਾ ਦੇਣਾ ਹੋਵੇਗਾ-
1. ਹਥਿਆਰਬੰਦ ਹੋ ਜਾਓ
2. ਟਾਕਰੇ ਲਈ ਹਥਿਆਰਬੰਦ ਦਲ ਤਿਆਰ ਕਰੋ
3. ਹਰ ਹਥਿਆਰਬੰਦ ਦਲ ਨੂੰ ਸਿਆਸੀ ਸਿੱਖਿਆ ਨਾਲ ਲੈਸ ਕਰੋ, (ਦਸਤਾਵੇਜ਼, ਪੰਜਵੀਂ)
ਦੂਜਾ ਅਹਿਮ ਅੰਸ਼ ਸੀ ਜਨਤਕ ਜਥੇਬੰਦੀਆਂ ਅਤੇ ਜਨਤਕ ਲਹਿਰ ਦੇ ਰੋਲ ਅਤੇ ਅਹਿਮੀਅਤ ਨੂੰ ਟਿੱਕਣਾ। ਉਹਨਾਂ ਵੱਲੋਂ ਜਨਤਕ ਜਥੇਬੰਦੀਆਂ ਰਾਹੀਂ ਸ਼ਾਂਤਮਈ ਜਨਤਕ ਲਹਿਰ ਖੜ੍ਹੀ ਕਰਨ ਦੇ ਆਰਥਿਕਵਾਦੀ-ਸੁਧਾਰਵਾਦੀ ਜਿਲ੍ਹਣ ਵਿੱਚ ਖੁਭੇ ਸੋਧਵਾਦੀਆਂ ਦੇ ਮੁਕਾਬਲੇ ਜਨਤਕ ਜਥੇਬੰਦੀਆਂ ਨੂੰ ਪਾਰਟੀ ਦੇ ਮੁੱਖ ਉਦੇਸ਼ (ਹਥਿਆਰਬੰਦ ਜ਼ਰੱਈ ਲਹਿਰ ਖੜ੍ਹੀ ਕਰਨ) ਦੇ ਮਕਸਦ ਦੀ ਪੂਰਤੀ ਦੇ ਇੱਕ ਅੰਗ ਵਜੋਂ ਦੇਖਦਿਆਂ ਕਿਹਾ ਗਿਆ, ''ਆਉਣ ਵਾਲੇ ਦਿਨਾਂ (ਭਵਿੱਖ) ਦੀਆਂ ਜਥੇਬੰਦੀਆਂ ਦੇ ਸਾਰੇ ਕੰਮ ਪਾਰਟੀ ਦੇ ਪੂਰਕ ਦੇ ਰੂਪ ਵਿੱਚ ਕਰਨੇ ਹੋਣਗੇ ਯਾਨੀ ਪਾਰਟੀ ਦੇ ਪ੍ਰਮੁੱਖ ਉਦੇਸ਼ ਦੀ ਪੂਰਤੀ ਦੇ ਅੰਗ ਵਜੋਂ ਜਨਤਕ ਜਥੇਬੰਦੀਆਂ 'ਤੇ ਅਗਵਾਈ ਸਥਾਪਤ ਕਰਨੀ ਹੋਵੇਗੀ।'' (ਦੂਜੀ ਦਸਤਾਵੇਜ਼) ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਜਨਤਕ ਘੋਲ ਉਸਾਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ''ਕਿਸਾਨੀ ਭਾਰਤ ਦੇ ਲੋਕ ਜਮਹੂਰੀ ਇਨਕਲਾਬ ਦੀ ਸਭ ਤੋਂ ਵੱਡੀ ਤਾਕਤ ਹੈ.... ਅਸੀਂ ਕਿਸਾਨ ਲਹਿਰ 'ਤੇ ਗਰੀਬ, ਬੇਜ਼ਮੀਨੇ ਕਿਸਾਨਾਂ ਦੀ ਅਗਵਾਈ ਜਿੰਨੀ ਸਥਾਪਤ ਕਰ ਲਵਾਂਗੇ, ਓਨੀ ਹੀ ਕਿਸਾਨ ਲਹਿਰ ਸੰਗਰਾਮੀ ਸ਼ਕਲ ਅਖਤਿਆਰ ਕਰੇਗੀ। ਧਿਆਨ ਰੱਖਣਾ ਹੋਵੇਗਾ ਕਿ ਵਿਸ਼ਾਲ ਕਿਸਾਨ ਜਮਾਤ ਦੀ ਹਮਾਇਤ ਦੇ ਆਧਾਰ 'ਤੇ ਜੋ ਵੀ ਰਣਨੀਤੀ ਅਖਤਿਆਰ ਕੀਤੀ ਜਾਵੇਗੀ, ਉਹ ਕਿਸੇ ਤਰ੍ਹਾਂ ਵੀ ਮਾਅਰਕੇਬਾਜ਼ੀ ਨਹੀਂ ਹੋਵੇਗੀ।'' (ਦਸਤਾਵੇਜ਼ ਚੌਥੀ) ਉਹਨਾਂ ਵੱਲੋਂ ਪੁਰਅਮਨ, ਕਾਨੂੰਨੀ ਅਤੇ ਖੁੱਲ੍ਹੀਆਂ ਘੋਲ ਸ਼ਕਲਾਂ ਦੀ ਦੋਮ ਸ਼ਕਲ ਵਜੋਂ ਵਰਤੋਂ ਦੀ ਵਕਾਲਤ ਕਰਦਿਆਂ, ਇਹਨਾਂ ਨੂੰ ਘੋਲ ਦੇ ਮੁੱਖ ਰੂਪ ਵਜੋਂ ਲੈਣ ਦੀ ਸਮਝ ਨੂੰ ਰੱਦ ਕਰਦਿਆਂ ਕਿਹਾ ਗਿਆ ਕਿ ''ਉਹਨਾਂ (ਨਵ-ਸੋਧਵਾਦੀਆਂ -ਲੇਖਕ) ਦੀਆਂ ਗੱਲਾਂ ਤੋਂ ਲੱਗਦਾ ਹੈ ਕਿ ਸ਼ਾਂਤਮਈ ਜਨਤਕ ਲਹਿਰ ਹੀ ਇਸ ਸਮੁੱਚੇ ਘੋਲ ਦਾ ਮੁੱਖ ਦਾਅਪੇਚ ਹੈ। ....ਅਸੀਂ ਸੁਪਨੇ ਦੇਖ ਰਹੇ ਹਾਂ ਕਿ ਸਾਡੀ ਅਗਵਾਈ ਹੇਠ ਜਥੇਬੰਦ ਸ਼ਾਂਤਮਈ ਜਨਤਕ ਲਹਿਰ ਦੀ ਉਸਾਰੀ ਹੋ ਜਾਵੇਗੀ। ਇਹ ਸੋਧਵਾਦ ਦਾ ਇੱਕ ਬੇਸ਼ਰਮ ਨਮੂਨਾ ਹੈ...।'' ਪਰ ਨਾਲ ਹੀ ਅੰਸ਼ਿਕ ਜਨਤਕ ਘੋਲ ਦੀ ਲੋੜ ਬਾਰੇ ਕਿਹਾ ਗਿਆ ''ਕੀ ਇਸ ਯੁੱਗ ਵਿੱਚ ਅੰਸ਼ਿਕ ਮੰਗਾਂ 'ਤੇ ਕਿਸਾਨਾਂ ਦੇ ਜਨਤਕ ਘੋਲ ਦੀ ਲੋੜ ਨਹੀਂ ਹੈ? ਨਿਸ਼ਚੇ ਹੀ ਇਹ ਲੋੜ ਹੈ ਅਤੇ ਭਵਿੱਖ ਵਿੱਚ ਵੀ ਇਹ ਲੋੜ ਹੋਵੇਗੀ। ਕਿਉਂਕਿ ਭਾਰਤ ਇੱਕ ਵਿਸ਼ਾਲ ਮੁਲਕ ਹੈ ਅਤੇ ਕਿਸਾਨ ਵੀ ਕਈ ਜਮਾਤਾਂ ਵਿੱਚ ਵੰਡੇ ਹੋਏ ਹਨ। ਇਸ ਲਈ, ਸਭਨਾਂ ਇਲਾਕਿਆਂ ਅਤੇ ਸਭਨਾਂ ਜਮਾਤਾਂ ਵਿੱਚ ਸਿਆਸੀ ਚੇਤਨਾ ਇਕਸਾਰ ਨਹੀਂ ਹੋਵੇਗੀ। ਇਸ ਲਈ, ਅੰਸ਼ਿਕ ਮੰਗਾਂ 'ਤੇ ਹਮੇਸ਼ਾਂ ਹੀ ਕਿਸਾਨੀ ਦੇ ਜਨਤਕ ਘੋਲ ਦਾ ਮੌਕਾ ਅਤੇ ਗੁੰਜਾਇਸ਼ ਮੌਜੂਦ ਹੋਵੇਗੀ ਅਤੇ ਕਮਿਊਨਿਸਟਾਂ ਨੂੰ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਹੋਵੇਗਾ... ਅੰਸ਼ਿਕ ਮੰਗਾਂ ਲਈ ਘੋਲ ਚਾਹੇ ਕੋਈ ਸ਼ਕਲ ਅਖਤਿਆਰ ਕਰਨ , ਪਰ ਕਮਿਊਨਿਸਟ ਕਿਸਾਨਾਂ ਵਿੱਚ ਹਮੇਸ਼ਾਂ ਹੀ ਉੱਚੀਆਂ ਘੋਲ-ਸ਼ਕਲਾਂ ਦਾ ਪ੍ਰਚਾਰ ਕਰਨਗੇ।'' (ਅੱਠਵੀਂ ਦਸਤਾਵੇਜ਼, ਸਫਾ 29)
ਤੀਜਾ ਅਹਿਮ ਅੰਸ਼ ਇਨਕਲਾਬ ਦੇ ਤਿੰਨ ਪ੍ਰਮੁੱਖ ਜਾਦੂਮਈ ਹਥਿਆਰਾਂ ਦੇ ਅਨਿੱਖੜਵੇਂ ਅਤੇ ਇੱਕਦੇਹ ਰਿਸ਼ਤੇ ਨੂੰ ਬੁੱਝਣਾ ਅਤੇ ਉਭਾਰਨਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ''ਇਹ ''ਤਿੰਨ ਬੁਨਿਆਦੀ ਗੱਲਾਂ ਹਨ: 1. ਮਜ਼ਦੂਰ ਜਮਾਤ ਦੀ ਅਗਵਾਈ ਹੇਠ ਮਜ਼ਦੂਰਾਂ-ਕਿਸਾਨਾਂ ਦੀ ਏਕਤਾ’’; 2. ਹਥਿਆਰਬੰਦ ਘੋਲ ਨੂੰ ਚੇਤਨ ਰੂਪ ਵਿੱਚ ਜਨਤਕ ਆਧਾਰ 'ਤੇ ਉਸਾਰਨਾ; (3) ਕਮਿਊਨਿਸਟ ਪਾਰਟੀ ਦੀ ਅਗਵਾਈ ਦੀ ਉਸਾਰੀ ਕਰਨਾ। ਇਹਨਾਂ ਕਾਰਜਾਂ 'ਚੋਂ ਕਿਸੇ ਇੱਕ ਨੂੰ ਛੱਡਣ ਨਾਲ ਕੰਮ ਨਹੀਂ ਚੱਲੇਗਾ।'' (ਦਸਤਾਵੇਜ਼, ਸੱਤਵੀਂ)
ਇੱਥੇ (1.) ਨੁਕਤੇ ਦੀ ਵਿਆਖਿਆ ਕਰਦਿਆਂ ਉਹ ਮਜ਼ਦੂਰ-ਕਿਸਾਨ ਗੱਠਜੋੜ ਦੁਆਲੇ ਦਰਮਿਆਨੀ ਜਮਾਤ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜੋੜਨ ਦੀ ਗੱਲ ਕਰਦੇ ਹਨ, ਇਉਂ, ਉਹਨਾਂ ਵੱਲੋਂ ਕਮਿਊਨਿਸਟ ਪਾਰਟੀ, ਹਥਿਆਰਬੰਦ ਘੋਲ ਅਤੇ ਸਾਂਝੇ ਮੋਰਚੇ ਦੇ ਪ੍ਰਸਪਰ, ਅਨਿੱਖੜਵੇਂ ਅਤੇ ਨਾਲੋ ਨਾਲ ਵਿਕਾਸ ਅਮਲ ਨੂੰ ਚਿਤਵਿਆ ਗਿਆ। ਚੌਥਾ ਅਹਿਮ ਅੰਸ਼ ਸੀ, ਤਿੰਨ ਜਾਦੂਮਈ ਹਥਿਆਰਾਂ ਦੇ ਇੱਕ ਅਨਿੱਖੜਵੇਂ ਅੰਗ ਵਜੋਂ ਗੁਪਤ ਕਮਿਊਨਿਸਟ ਪਾਰਟੀ ਢਾਂਚੇ ਅਤੇ ਕੰਮ-ਢੰਗ ਦੀ ਉਸਾਰੀ ਦੀ ਅਹਿਮੀਅਤ ਨੂੰ ਉਭਾਰਿਆ ਗਿਆ। ਉਹਨਾਂ ਵੱਲੋਂ ਮੁੱਖ ਉਦੇਸ਼ ਦੀ ਪੂਰਤੀ ਦੇ ਅੰਗ ਵਜੋਂ ''ਜਨਤਕ ਜਥੇਬੰਦੀ ਦੀ ਵਰਤੋਂ'' ਅਤੇ ''ਜਨਤਕ ਜਥੇਬੰਦੀਆਂ 'ਤੇ ਅਗਵਾਈ ਕਾਇਮ'' ਕਰਨ ਦੀ ਗੱਲ ਕਰਦਿਆਂ, ਕਿਹਾ ਗਿਆ ਕਿ ''ਹੁਣੇ ਤੋਂ ਹੀ ਪਾਰਟੀ ਦੀ ਸਾਰੀ ਤਾਕਤ ਨਵੇਂ ਕਾਡਰਾਂ ਨੂੰ ਇਕੱਤਰ ਕਰਨ ਅਤੇ ਉਹਨਾਂ ਦੇ ਸਰਗਰਮ ਗਰੁੱਪ ਬਣਾਉਣ ਲਈ ਝੋਕਣੀ ਹੋਵੇਗੀ। ਯਾਦ ਰੱਖਣਾ ਹੋਵੇਗਾ ਕਿ ਆਉਣ ਵਾਲੇ ਘੋਲਾਂ ਵਿੱਚ ਗੈਰ-ਕਾਨੂੰਨੀ ਢਾਂਚੇ ਦੀ ਮੱਦਦ ਨਾਲ ਜਨਤਾ ਨੂੰ ਸਿੱਖਿਆ ਦੇਣੀ ਹੋਵੇਗੀ। ਇਸ ਲਈ ਪਾਰਟੀ ਦੇ ਹਰ ਮੈਂਬਰ ਨੂੰ ਹੁਣੇ ਤੋਂ ਹੀ ਗੈਰ-ਕਾਨੂੰਨੀ ਕੰਮ ਵਿੱਚ ਆਦੀ ਬਣਾਉਣਾ ਹੋਵੇਗਾ।'' (ਦਸਤਾਵੇਜ਼ ਦੂਜੀ) ਸਪੱਸ਼ਟ ਹੈ— ਉਹਨਾਂ ਵੱਲੋਂ ਗੁਪਤ ਪਾਰਟੀ ਢਾਂਚੇ ਅਤੇ ਕੰਮ-ਢੰਗ ਦੀ ਨਾਲੋ-ਨਾਲ ਉਸਾਰੀ ਨੂੰ ਕਮਿਊਨਿਸਟ ਪਾਰਟੀ ਦੀ ਰੀੜ੍ਹ ਦੀ ਹੱਡੀ ਵਜੋਂ ਉਭਾਰਿਆ ਗਿਆ ਅਤੇ ਇਸ ਨੂੰ ਹਥਿਆਰਬੰਦ ਘੋਲ ਦੀ ਉਸਾਰੀ ਦੇ ਅਮਲ ਦੇ ''ਥੰਮ੍ਹ ਵਜੋਂ'' ਟਿੱਕਿਆ ਗਿਆ।
ਪੰਜਵਾਂ- ਉਹਨਾਂ ਵੱਲੋਂ ਜ਼ਮੀਨਾਂ ਦੀ ਕਾਣੀ ਵੰਡ ਅਤੇ ਜਾਗੀਰਦਾਰਾਂ ਦੀਆਂ ਜ਼ਮੀਨਾਂ ਬੇਜ਼ਮੀਨਿਆਂ ਅਤੇ ਗਰੀਬ ਕਿਸਾਨਾਂ ਵਿੱਚ ਵੰਡਣ ਦੀ ਮੰਗ ਦੁਆਲੇ ਉਸਰਨ ਵਾਲੀ ਕਿਸਾਨ (ਜ਼ਰੱਈ) ਲਹਿਰ ਨੂੰ ਇਨਕਲਾਬੀ ਸਿਆਸੀ ਲੋਕ ਸੱਤਾ ਦੀ ਉਸਾਰੀ ਦੇ ਨਿਸ਼ਾਨੇ ਨਾਲ ਹੀ ਨਹੀਂ ਜੋੜਿਆ ਗਿਆ, ਸਗੋਂ ਜ਼ਮੀਨ ਦੀ ਵੰਡ ਕਰਨ ਅਤੇ ਰਾਜਸੀ ਸੱਤਾ 'ਤੇ ਕਬਜ਼ਾ ਕਰਨ ਦੇ ਸਬੰਧ ਦੇ ਸੁਆਲ ਨੂੰ ਹੱਲ ਕਰਦਿਆਂ, ਇਹ ਗੱਲ ਉਭਾਰੀ ਗਈ ਕਿ ਕਿਸੇ ਇਲਾਕੇ/ਇਲਾਕਿਆਂ ਵਿੱਚ ਗੁਰੀਲਾ-ਯੁੱਧ ਰਾਹੀਂ ਇਨਕਲਾਬੀ ਲੋਕ-ਸੱਤਾ ਦੀ ਉਸਾਰੀ ਕਰਨ ਤੋਂ ਬਾਅਦ ਹੀ ਜ਼ਮੀਨ ਦੀ ਵੰਡ ਕੀਤੀ ਜਾ ਸਕਦੀ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ''ਅਸੀਂ ਲੋਕ-ਜਮਹੂਰੀ ਇਨਕਲਾਬ ਦਾ ਪ੍ਰੋਗਰਾਮ ਉਲੀਕਿਆ ਹੈ ਅਤੇ ਇਸ ਇਨਕਲਾਬ ਦਾ ਕੰਮ ਹੀ ਕਿਸਾਨਾਂ ਦੇ ਹਿੱਤ ਵਿੱਚ ਜ਼ਮੀਨੀ ਸੁਧਾਰ ਕਰਨਾ ਹੈ। ਕਿਸਾਨਾਂ ਦੇ ਹਿੱਤ ਵਿੱਚ ਜ਼ਮੀਨੀ ਸੁਧਾਰ ਤਾਂ ਹੀ ਹੋ ਸਕਦੇ ਹਨ, ਜਦੋਂ ਅਸੀਂ ਪੇਂਡੂ ਇਲਾਕਿਆਂ ਵਿੱਚ ਜਾਗੀਰੂ ਸੱਤਾ ਨੂੰ ਖਤਮ ਕਰ ਸਕਾਂਗੇ।
ਛੇਵਾਂ- ਉਹਨਾਂ ਵੱਲੋਂ ਭਾਰਤੀ ਇਨਕਲਾਬ ਦੇ ਤਿੰਨ ਪ੍ਰਮੁੱਖ ਜਾਦੂਮਈ ਹਥਿਆਰਾਂ ਦੀ ਉਸਾਰੀ ਦੇ ਅਮਲ ਦੇ ਠੋਸ ਰੂਪ— ਜਾਦੂਮਈ ਹਥਿਆਰ ਦੀ ਉਸਾਰੀ ਦੇ ਅਮਲ ਦੇ ਠੋਸ ਰੂਪ- ਨਕਸਲਬਾੜੀ ਹਥਿਆਰਬੰਦ ਜ਼ਰੱਈ ਉਠਾਣ ਦੀ ਉਸਾਰੀ ਲਈ ਜੱਦੋਜਹਿਦ ਅਤੇ ਸੋਧਵਾਦ ਅਤੇ ਨਵ-ਸੋਧਵਾਦ ਦੀਆਂ ਠੋਸ ਸ਼ਕਲਾਂ ਖਿਲਾਫ ਵਿਚਾਰਧਾਰਕ-ਸਿਆਸੀ ਜੱਦੋਜਹਿਦ ਨੂੰ ਸੁਮੇਲਵੇਂ ਰੂਪ ਵਿੱਚ ਚਲਾਇਆ ਗਿਆ। ਉਹਨਾਂ ਵੱਲੋਂ ਸੋਧਵਾਦ ਅਤੇ ਨਵ-ਸੋਧਵਾਦ ਦੀਆਂ ਨਾ ਸਿਰਫ ਆਮ ਤੌਰ 'ਤੇ ਬੁਨਿਆਦੀ ਸ਼ਕਲਾਂ ਨੂੰ ਮਾਰ ਹੇਠ ਲਿਆਂਦਾ ਗਿਆ, ਸਗੋਂ ਇਨਕਲਾਬੀ ਅਭਿਆਸ ਵਿੱਚ ਅੜਿੱਕੇ ਖੜ੍ਹੇ ਕਰਦੀਆਂ, ਵਿਘਨ ਪਾਉਂਦੀਆਂ ਅਤੇ ਇਸ ਨੂੰ ਆਰਥਿਕਵਾਦੀ-ਸੁਧਾਰਵਾਦੀ ਪਟੜੀ ਪਾਉਣ ਦਾ ਕਾਰਨ ਬਣਦੀਆਂ ਠੋਸ ਸ਼ਕਲਾਂ ਨੂੰ ਵੀ ਘੋਲ ਦਾ ਨਿਸ਼ਾਨਾ ਬਣਾਇਆ ਗਿਆ। ਉਸ ਵੱਲੋਂ ਰਚੀਆਂ ਅੱਠ ਦਸਤਾਵੇਜ਼ਾਂ ਦੀ ਜਿੱਥੇ ਇੱਕ ਬੁਨਿਆਦੀ ਧੁੱਸ ਸੋਧਵਾਦੀ ਅਤੇ ਨਵ-ਸੋਧਵਾਦੀ ਅਭਿਆਸ ਦੇ ਇਨਕਲਾਬੀ ਬਦਲ ਦੀ ਸ਼ਕਲ ਵਜੋਂ ਨਕਸਲਬਾੜੀ ਵਿੱਚ ਹਥਿਆਰਬੰਦ ਜ਼ਰੱਈ ਉਠਾਣ ਦੀ ਉਸਾਰੀ ਅਤੇ ਇਲਾਕਾ ਪੱਧਰ 'ਤੇ ਲਮਕਵੇਂ ਗੁਰੀਲਾ ਯੁੱਧ ਰਾਹੀਂ ਇਨਕਲਾਬੀ ਲੋਕ ਸੱਤਾ ਦੀ ਉਸਾਰੀ ਕਰਨਾ ਸੀ, ਉੱਥੇ ਦੂਜੀ ਧੁੱਸ— ਵਿਚਾਰਧਾਰਕ-ਸਿਆਸੀ ਜੱਦੋਜਹਿਦ ਦੇ ਖੇਤਰ ਵਿੱਚ ਸੋਧਵਾਦ ਅਤੇ ਨਵ-ਸੋਧਵਾਦ ਦੇ ਕਿੰਗਰਿਆਂ ਨੂੰ ਭੰਨਦਿਆਂ ਤੇ ਤਹਿਸ਼-ਨਹਿਸ਼ ਕਰਦਿਆਂ, ਮਾਓ ਵਿਚਾਰਧਾਰਾ ਅਤੇ ਲਮਕਵੇਂ ਲੋਕ-ਯੁੱਧ ਦੀ ਅਜਿੱਤ ਸਿਆਸਤ ਨੂੰ ਬੁਲੰਦ ਕਰਨਾ ਅਤੇ ਸਥਾਪਤ ਕਰਨਾ ਸੀ। ਸੋਧਵਾਦ ਖਿਲਾਫ ਮੱਚੂੰ-ਮੱਚੂੰ ਕਰਦੀ ਨਫਰਤ ਅਤੇ ਲੜਾਈ ਦੀ ਅਹਿਮੀਅਤ ਕਿਸ ਹੱਦ ਤੱਕ ਉਹਨਾਂ ਦੇ ਦਿਮਾਗ ਵਿੱਚ ਉੱਸਲਵੱਟੇ ਲੈ ਰਹੀ ਸੀ, ਇਸਦਾ ਅੰਦਾਜ਼ਾ ਇਸ ਤੱਥ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਉਹਨਾਂ ਵੱਲੋਂ ਲਿਖੀਆਂ ਅੱਠ ਦਸਤਾਵੇਜ਼ਾਂ 'ਚੋਂ ਪੰਜ ਦਸਤਾਵੇਜ਼ਾਂ ਦੇ ਮੁੱਖ ਸਿਰਲੇਖਾਂ ਵਿੱਚ ਸੋਧਵਾਦ ਖਿਲਾਫ ਲੜਾਈ ਦੀ ਅਹਿਮੀਅਤ ਨੂੰ ਉਭਾਰਿਆ ਗਿਆ ਹੈ।
ਕਾਮਰੇਡ ਚਾਰੂ ਮਾਜ਼ੂਮਦਾਰ ਦੀਆਂ ਅੱਠ ਦਸਤਾਵੇਜ਼ਾਂ ਵਿੱਚ ਉਪਰੋਕਤ 6 ਉੱਭਰਵੇਂ ਅਤੇ ਅਹਿਮ ਬੁਨਿਆਦੀ ਨੁਕਤੇ ਆਮ ਵਿਚਾਰਧਾਰਕ-ਸਿਆਸੀ ਲੀਹ ਦਾ ਠੋਸ ਰੂਪ ਬਣਦੇ ਹਨ ਯਾਨੀ ਇਹ ਠੋਸ ਵਿਚਾਰਧਾਰਕ-ਸਿਆਸੀ ਲੀਹ ਦੀ ਉਸ ਮੌਕੇ ਅਭਿਆਸ ਵਿੱਚ ਲਾਗੂ ਹੁੰਦੀ ਸ਼ਕਲ ਬਣਦੇ ਹਨ। ਇਹੀ ਬੁਨਿਆਦੀ ਨੁਕਤੇ ਹਨ, ਜਿਹਨਾਂ ਵੱਲੋਂ ਨਕਸਲਬਾੜੀ ਦੀ ਹਥਿਆਰਬੰਦ ਜ਼ਰੱਈ ਲਹਿਰ ਨੂੰ ਠੋਸ ਸੇਧ ਮੁਹੱਈਆ ਕੀਤੀ ਗਈ, ਇਸ ਲਹਿਰ ਦਾ ਪੈੜਾ ਬੰਨ੍ਹਿਆ ਗਿਆ ਅਤੇ ਇਸਨੂੰ ਹਥਿਆਰਬੰਦ ਘੋਲ ਦੀ ਲਾਟ ਵਿੱਚ ਢਾਲਿਆ ਗਿਆ। ਜੇਕਰ ਆਪਣੇ ਆਪ ਨੂੰ ਨਕਸਲਬਾੜੀ ਕਮਿਊਨਿਸਟ ਇਨਕਲਾਬੀ ਅਖਵਾਉਣ ਦਾ ਦਾਅਵਾ ਕਰਦੀ ਕੋਈ ਧਿਰ/ਜਥੇਬੰਦੀ ਇਹਨਾਂ ਛੇ ਬੁਨਿਆਦੀ ਨੁਕਤਿਆਂ ਨੂੰ ਦਰਕਿਨਾਰ ਕਰਦੀ ਹੈ, ਪਰ ਨਕਸਲਬਾੜੀ ਵੱਲੋਂ ਉਭਾਰੀ ਆਮ ਵਿਚਾਰਧਾਰਕ-ਸਿਆਸੀ ਲੀਹ ਦੇ ਆਮ ਬੁਨਿਆਦੀ ਨੁਕਤਿਆਂ ਦਾ ਰਟਣਮੰਤਰ ਕਰਦਿਆਂ ਅਤੇ ਨਕਸਲਬਾੜੀ ਲਫਾਜ਼ੀ ਦਾ ਮੁਖੌਟਾ ਸਜਾਉਂਦਿਆਂ, ਆਪਣੇ ਆਪ ਨੂੰ ਨਕਸਲਬਾੜੀ ਦੀ ਵਿਰਾਸਤ ਦੀ ਦਾਅਵੇਦਾਰ ਵਜੋਂ ਪੇਸ਼ ਕਰਦੀ ਹੈ, ਤਾਂ ਉਸਦਾ ਇਹ ਦਾਅਵਾ ਧੋਖੇ ਅਤੇ ਫਰੇਬ ਤੋਂ ਬਿਨਾ ਕੁੱਝ ਨਹੀਂ ਹੈ।
ਉਪਰੋਕਤ ਸੰਖੇਪ ਚਰਚਾ ਦਿਖਾਉਂਦੀ ਹੈ ਕਿ ਨਕਸਲਬਾੜੀ ਸਾਥੀ ਚਾਰੂ ਮਾਜ਼ੂਮਦਾਰ ਦੀ ਅਗਵਾਈ ਹੇਠ ਘੜੀ ਤੇ ਲਾਗੂ ਕੀਤੀ ਗਈ ਦਰੁਸਤ ਵਿਚਾਰਧਾਰਕ-ਸਿਆਸੀ ਲੀਹ ਦਾ ਅਮਲ ਵਿੱਚ ਸਾਕਾਰ ਨਮੂਨਾ ਸੀ। ਨਕਸਲਬਾੜੀ ਦੀ ਹਥਿਆਰਬੰਦ ਉਠਾਣ ਦਾ ਪੈੜਾ ਬੰਨ੍ਹਣ ਲਈ ਸਾਥੀ ਚਾਰੂ ਅਤੇ ਉਹਨਾਂ ਦੇ ਸਾਥੀਆਂ ਨੂੰ ਦੋ-ਧਾਰੀ ਘਮਸਾਣੀ ਜੱਦੋਜਹਿਦ ਦੇ ਅਮਲ ਵਿੱਚੋਂ ਗੁਜ਼ਰਨਾ ਪਿਆ ਹੈ: ਇੱਕ— ਹਾਕਮ ਜਮਾਤੀ ਰਾਜ ਦੀਆਂ ਹਥਿਆਰਬੰਦ ਤਾਕਤਾਂ ਦੇ ਜਾਬਰ ਹੱਲੇ ਦਾ ਸਾਹਮਣਾ ਕਰਨਾ ਪਿਆ ਹੈ; ਦੂਜੇ— ਸੋਧਵਾਦ ਅਤੇ ਨਵ-ਸੋਧਵਾਦ ਨਾਲ ਗੁੱਥਮ-ਗੁੱਥਾ ਹੋਣਾ ਪਿਆ ਹੈ। ਜਦੋਂ ਇਸ ਜਾਨਹੂਲਵੀਂ ਦੋ-ਧਾਰੀ ਜੱਦੋਜਹਿਦ ਵਿੱਚੋਂ ਗੁਜ਼ਰਦਿਆਂ, ਨਕਸਲਬਾੜੀ ਨੂੰ ਮੁਲਕ ਦੇ ਕੋਨੇ ਕੋਨੇ ਤੱਕ ਫੈਲਾਉਂਦਿਆਂ ਮੁਲਕ ਦੇ ਕਮਿਊਨਿਸਟ ਇਨਕਲਾਬੀਆਂ ਦੀ ਕੁੱਲ ਹਿੰਦ ਤਾਲਮੇਲ ਕਮੇਟੀ ਬਣਾਉਂਦਿਆਂ, ਸੀ.ਪੀ.ਆਈ.(ਐਮ.ਐਲ.) ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਤਾਂ ਜਿੱਥੇ ਭਾਰਤੀ ਹਾਕਮਾਂ ਵੱਲੋਂ ਉਹਨਾਂ ਲਈ ਮੌਤ-ਧੁੜਕੂ ਬਣ ਕੇ ਉੱਠ ਰਹੀ ਇਸ ਲਹਿਰ ਨੂੰ ਕੁਚਲਣ ਲਈ ਜਬਰ-ਤਸ਼ੱਦਦ ਦਾ ਵਿਆਪਕ ਤੇ ਤਿੱਖਾ ਹਮਲਾ ਬੋਲ ਦਿੱਤਾ ਗਿਆ, ਉੱਥੇ ਸੋਧਵਾਦ, ਨਵ-ਸੋਧਵਾਦ ਤੋਂ ਲੈ ਕੇ ਨਕਸਲਬਾੜੀ ਦੇ ਨਕਾਬ ਵਿੱਚ ਛੁਪੇ ਸੱਜੇ ਮੌਕਾਪ੍ਰਸਤ ਅਤੇ ਸੋਧਵਾਦੀ ਟੋਲਿਆਂ ਵੱਲੋਂ ਵੀ ਦੰਭੀ ਪ੍ਰਚਾਰ ਦਾ ਭਰੜਿਆਇਆ ਰਾਗ ਸ਼ੁਰੂ ਕਰ ਦਿੱਤਾ ਗਿਆ।
ਇਹਨਾਂ ਟੋਲਿਆਂ ਵਿੱਚੋਂ ਤਿੰਨ ਕਾਬਲੇ-ਜ਼ਿਕਰ ਹਨ: ਇੱਕ- ਡੀ.ਵੀ. ਰਾਓ-ਨਾਗੀ ਰੈਡੀ ਟੋਲਾ; ਦੂਜਾ- ਸੱਤਿਆ ਨਰਾਇਣ ਸਿੰਘ ਟੋਲਾ ਅਤੇ ਤੀਜਾ- ਕਾਨੂੰ ਸਾਨਿਆਲ ਟੋਲਾ।
ਇਹਨਾਂ ਵਿੱਚੋਂ ਸੱਜੀ ਮੌਕਾਪ੍ਰਸਤ ਅਤੇ ਸੋਧਵਾਦੀ ਲੀਹ ਨੂੰ ਪ੍ਰਣਾਇਆ ਡੀ.ਵੀ.ਰਾਓ-ਨਾਗੀ ਰੈੱਡੀ ਟੋਲਾ ਨਕਸਲਬਾੜੀ ਦੇ ਭੇਖ ਓਹਲੇ ਕਮਿਊਨਿਸਟ ਇਨਕਲਾਬੀ ਕੈਂਪ ਵਿੱਚ ਘੁਸਪੈਂਠ ਕਰ ਗਿਆ ਸੀ। ਇਸ ਟੋਲੇ ਵੱਲੋਂ ਐਨ ਸ਼ੁਰੂ ਤੋਂ ਇੱਕ ਹੱਥ ਨਕਸਲਬਾੜੀ ਵੱਲੋਂ ਉਭਾਰੀ ਆਮ ਵਿਚਾਰਧਾਰਕ-ਸਿਆਸੀ ਲੀਹ ਦੇ ਲਕਬਾਂ ਦੀ ਜੈ ਜੈਕਾਰ ਕੀਤੀ ਗਈ, ਪਰ ਦੂਜੇ ਹੱਥ- ਨਕਸਲਬਾੜੀ ਹਥਿਆਰਬੰਦ ਘੋਲ ਦਾ ਠੋਸ ਆਧਾਰ ਬਣਦੀ ਠੋਸ ਵਿਚਾਰਧਾਰਕ-ਸਿਆਸੀ ਲੀਹ ਅਤੇ ਇਸ ਦੇ ਆਧਾਰ 'ਤੇ ਉਸਰੇ ਠੋਸ ਇਨਕਲਾਬੀ ਬਦਲ ਨੂੰ ਦਰੁਸਤ ਮੰਨਣ ਅਤੇ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਟੋਲੇ ਵੱਲੋਂ ਦਾਅਵਾ ਕੀਤਾ ਗਿਆ ਕਿ ਉਹਨਾਂ ਕੋਲ ਨਕਸਲਬਾੜੀ ਦੀ ਉਠਾਣ ਤੋਂ ਪਹਿਲਾਂ ਹੀ ਦਰੁਸਤ ਪ੍ਰੋਲੇਤਾਰੀ ਲੀਹ ਮੌਜੂਦ ਹੈ। ਇਉਂ, ਇਸ ਟੋਲੇ ਵੱਲੋਂ ਨਕਸਲਬਾੜੀ ਦੀ ਆਮ ਅਹਿਮੀਅਤ ਨੂੰ ਰਸਮੀ ਤੌਰ 'ਤੇ ਪ੍ਰਵਾਨ ਕਰਦਿਆਂ, ਨਕਸਲਬਾੜੀ ਦੇ ਹਥਿਆਰਬੰਦ ਘੋਲ ਅਤੇ ਇਸਦੀ ਲੀਡਰਸ਼ਿੱਪ ਨੂੰ ਤੁੱਛ ਸਮਝਦਿਆਂ ਅਤੇ ਬੇਦਾਵਾ ਦਿੰਦਿਆਂ, ਤਿਲੰਗਾਨਾ ਹਥਿਆਰਬੰਦ ਘੋਲ ਦੀ ਆਪਣੇ ਵੱਲੋਂ ਕੀਤੀ ਪੇਸ਼ਕਾਰੀ ਨੂੰ ਆਪਣੀ ਅਖੌਤੀ ਪ੍ਰੋਲੇਤਾਰੀ ਲੀਹ ਦੀ ਪੁਸ਼ਟੀ ਅਤੇ ਆਪਣੀ ਪਛਾਣ ਵਜੋਂ ਉਭਾਰਨ ਦਾ ਰਾਹ ਅਖਤਿਆਰ ਕਰ ਲਿਆ ਗਿਆ। ਇਸ ਤਰ੍ਹਾਂ, ਉਹਨਾਂ ਵੱਲੋਂ ਕਾਮਰੇਡ ਮਾਓ ਦੇ ਲਮਕਵੇਂ ਲੋਕ-ਯੁੱਧ ਦਾ ਰਸਮੀ ਰਟਣ-ਮੰਤਰ ਕਰਦਿਆਂ, ਅਮਲ ਵਿੱਚ ਇਸ ਨੂੰ ਸੋਧਣ ਦਾ ਰਾਹ ਅਪਣਾ ਲਿਆ ਗਿਆ।
ਸੱਜੇ ਸੋਧਵਾਦੀ ਸੱਤਿਆ ਨਰਾਇਣ ਸਿੰਘ ਟੋਲੇ ਵੱਲੋਂ ਉਦੋਂ ਸਿਰ ਚੁੱਕਿਆ ਗਿਆ, ਜਦੋਂ ਹਾਕਮਾਂ ਦੇ ਖੂੰਖਾਰ ਹੱਲੇ ਦਾ ਟਾਕਰਾ ਕਰਦਿਆਂ, ਨਕਸਲਬਾੜੀ ਨੂੰ ਇੱਕ ਵਾਰੀ ਵਕਤੀ ਪਛਾੜ ਦਾ ਸਾਹਮਣਾ ਕਰਨਾ ਪਿਆ ਅਤੇ ਸਿੱਟੇ ਵਜੋਂ ਉਹ ਲਹਿਤ ਦੀ ਹਾਲਤ ਵਿੱਚ ਚਲੀ ਗਈ। ਇਹ ਨਕਸਲਬਾੜੀ ਲਹਿਰ ਲਈ ਇੱਕ ਅਜ਼ਮਾਇਸ਼ੀ ਦੌਰ ਸੀ। ਇਸ ਦੌਰ ਅੰਦਰ ਇੱਕ ਉਹ ਸਨ, ਜਿਹਨਾਂ ਵੱਲੋਂ ਹਾਕਮਾਂ ਦੇ ਬੇਇੰਤਾਹ ਜਬਰ-ਤਸ਼ੱਦਦ ਦਾ ਸਾਹਮਣਾ ਕਰਦਿਆਂ ਅਤੇ ਮੌਤ ਦੀਆਂ ਅੱਖਾਂ ਵਿੱਚ ਝਾਕਦਿਆਂ, ਸਾਥੀ ਚਾਰੂ ਦੀ ਅਗਵਾਈ ਵਿੱਚ ਘੜੀ ਵਿਚਾਰਧਾਰਕ-ਸਿਆਸੀ ਲੀਹ ਅਤੇ ਸਿਦਕਦਿਲੀ ਦਾ ਪੱਲਾ ਨਾ ਛੱਡਿਆ। ਲੱਖ ਮੁਸ਼ਕਲਾਂ ਦੇ ਬਾਵਜੂਦ ਲਹਿਤ ਵਿੱਚ ਗਈ ਨਕਸਲਬਾੜੀ ਲਹਿਰ ਦਾ ਤੀਲਾ ਤੀਲ ਇੱਕਠਾ ਕਰਨ ਅਤੇ ਇਸ ਨੂੰ ਮੁੜ-ਸੰਭਾਲਾ ਦੇਣ ਦਾ ਬੀੜਾ ਚੁੱਕਿਆ ਗਿਆ। ਇੱਕ ਸੱਤਿਆ ਨਰਾਇਣ ਸਿੰਘ ਅਤੇ ਕਾਨੂੰ ਸਾਨਿਆਲ ਵਰਗੇ ਉਹ ਟੋਲੇ ਸਨ, ਜਿਹੜੇ ਹਾਕਮਾਂ ਦੇ ਅੰਨ੍ਹੇ ਜਬਰੋ-ਜ਼ੁਲਮ ਦੇ ਝੱਖੜ ਮੂਹਰੇ ਪੈਰ ਗੱਡ ਕੇ ਖੜਨ ਜੋਗੀ ਸਿਦਕਦਿਲੀ ਅਤੇ ਨਿਹਚਾ ਤੋਂ ਊਣੇ ਸਨ। ਉਹ ਨਕਸਲਬਾੜੀ ਲਹਿਰ ਦੇ ਹਜ਼ਾਰਾਂ ਸਿਦਕਵਾਨ ਤੇ ਸੂਰਬੀਰ ਸ਼ਹੀਦਾਂ ਦੇ ਖੂਨ ਨਾਲ ਰੰਗਿਆ ਸੂਹਾ ਪਰਚਮ ਸੁੱਟ ਕੇ ਭਗੌੜੇ ਹੋ ਗਏ ਅਤੇ ਸੱਜੀ ਮੌਕਾਪ੍ਰਸਤੀ ਅਤੇ ਸੋਧਵਾਦ ਦੀ ਪਟੜੀ 'ਤੇ ਚੜ੍ਹ ਗਏ।
ਸਾਥੀ ਚਾਰੂ ਦੀ ਅਗਵਾਈ ਵਿੱਚ ਉੱਭਰਿਆ ਖੱਬਾ ਮਾਅਰਕੇਬਾਜ਼ ਕੁਰਾਹਾ ਸੱਤਿਆ ਨਰਾਇਣ ਸਿੰਘ ਅਤੇ ਕਾਨੂੰ ਸਾਨਿਆਲ ਵਰਗੇ ਭਗੌੜੇ ਟੋਲਿਆਂ ਨੂੰ ਨਿਆਮਤ ਬਣ ਕੇ ਬਹੁੜਿਆ। ਉਹਨਾਂ ਵੱਲੋਂ ਇਸ ਨੂੰ ਬਹਾਨਾ ਬਣਾਉਂਦਿਆਂ, ਨਕਸਲਬਾੜੀ ਲਹਿਰ ਨੂੰ ਲੱਗੀਆਂ ਪਛਾੜਾਂ ਦਾ ਭਾਂਡਾ ਸਾਥੀ ਚਾਰੂ ਮਾਜ਼ੂਮਦਾਰ ਸਿਰ ਭੰਨਣ, ਆਪਣੇ ਵੱਲੋਂ ਨਕਸਲਬਾੜੀ ਦੀ ਸ਼ਾਨਾਂਮੱਤੀ ਇਨਕਲਾਬੀ ਵਿਰਾਸਤ ਨੂੰ ਬੇਦਾਵਾ ਦੇਣ ਅਤੇ ਸੱਜੇ ਸੋਧਵਾਦ ਦੀ ਪਟੜੀ 'ਤੇ ਟਪੂਸੀ ਮਾਰ ਕੇ ਚੜ੍ਹਨ ਦੀ ਕਰਤੂਤ ਨੂੰ ਢਕਣ ਲਈ ਵਰਤਿਆ ਗਿਆ।
ਪਰ ਸੱਚ, ਸੱਚ ਹੁੰਦਾ ਹੈ। ਢਕਣ ਦੀਆਂ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਸੌ ਛੱਤਣਾਂ ਪਾੜ ਕੇ ਬਾਹਰ ਆ ਜਾਂਦਾ ਹੈ। ਸੱਤਿਆ-ਨਰਾਇਣ ਅਤੇ ਕਾਨੂੰ ਸਾਨਿਆਲ ਵਰਗੇ ਭਗੌੜਿਆਂ ਦਾ ਕਿਰਦਾਰ ਆਖਰ ਖਰੀਆਂ ਕਮਿਊਨਿਸਟ ਇਨਕਲਾਬੀ ਸਫਾਂ ਅਤੇ ਲੋਕਾਂ ਵੱਲੋਂ ਪਛਾਣ ਲਿਆ ਗਿਆ। ਇਸ ਲਈ ਹੀ ਉਹਨਾਂ ਦਾ ਸਥਾਨ ਨਕਸਲਬਾੜੀ ਲਹਿਰ ਦੇ ਸ਼ਮ੍ਹਾਦਾਨਾਂ ਦੀ ਕਤਾਰ ਵਿੱਚ ਨਾ ਹੋ ਕੇ, ਇਤਿਹਾਸ ਦੇ ਕੂੜੇਦਾਨ ਵਿੱਚ ਨਿਸ਼ਚਿਤ ਹੋ ਗਿਆ। ਇਹੀ ਹਸ਼ਰ ਡੀ.ਵੀ. ਰਾਓ-ਨਾਗੀ ਰੈਡੀ ਟੋਲੇ ਦਾ ਹੋਇਆ ਹੈ। ਅੱਜ ਇਸ ਦੀ ਭਗੌੜੀ ਅਤੇ ਸੋਧਵਾਦੀ ਖਸਲਤ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਇਹ ਦਰਜ਼ਨਾਂ ਫਾਂਕਾਂ ਵਿੱਚ ਖਿੰਡ ਕੇ ਆਪਣੀ ਮੌਤੇ ਆਪ ਮਰ ਰਿਹਾ ਹੈ। ਇਸਦੀਆਂ ਇੱਕੜ-ਦੁੱਕੜ ਫਾਂਕਾਂ ਆਪਣੀ ਹੋਂਦ ਬਚਾਉਣ ਲਈ ਹੱਥ-ਪੱਲਾ ਮਾਰ ਰਹੀਆਂ ਹਨ ਅਤੇ ਆਖਰੀ ਸਾਹ ਵਰੋਲ ਰਹੀਆਂ ਹਨ।
ਇਹਨਾਂ ਸੋਧਵਾਦੀ ਭਗੌੜਿਆਂ ਵੱਲੋਂ ਸਾਥੀ ਚਾਰੂ ਦੀ ਅਗਵਾਈ ਵਿੱਚ ਸੀ.ਪੀ.ਆਈ.(ਐਮ.ਐਲ.)— ਵੱਲੋਂ ਖੱਬੇ ਮਾਅਰਕੇਬਾਜ਼ ਕੁਰਾਹੇ ਦਾ ਸ਼ਿਕਾਰ ਹੋਣ ਖਿਲਾਫ ਹੋ ਹੱਲਾ ਮਾਚਉਂਦਿਆਂ, ਕਾਫੀ ਲੰਮਾ ਅਰਸਾ ਆਪਣਾ ਤੋਰੀ ਫੁਲਕਾ ਚਲਾਇਆ ਜਾਂਦਾ ਰਿਹਾ ਹੈ ਅਤੇ ਆਪਣੇ ਭਗੌੜੇਪਣ 'ਤੇ ਪਰਦਾਪੋਸ਼ੀ ਕਰਦਿਆਂ, ਆਪਣੀ ਹੋਂਦ ਨੂੰ ਬਚਾ ਕੇ ਰੱਖਣ ਲਈ ਤਿੰਘਿਆ ਜਾਂਦਾ ਰਿਹਾ ਹੈ। ਪਰ ਨਕਸਲਬਾੜੀ ਲਹਿਰ ਦਾ ਸ਼ਾਨਾਂਮੱਤੀ ਇਤਿਹਾਸ ਗਵਾਹ ਹੈ ਕਿ ਇਹ ਸਾਥੀ ਚਾਰੂ ਮਾਜ਼ੂਮਦਾਰ ਹੋਰੀਂ ਹੀ ਸਨ, ਜਿਹਨਾਂ ਦੀ ਅਗਵਾਈ ਹੇਠ 1965 ਵਿੱਚ ਸੀ.ਪੀ.ਆਈ.(ਐਮ.) ਦੇ ਅੰਦਰੋਂ ਹੀ ਸੋਧਵਾਦ ਅਤੇ ਨਵ-ਸੋਧਵਾਦ ਖਿਲਾਫ ਸਮਝੌਤਾ-ਰਹਿਤ ਜੱਦੋਜਹਿਦ ਦਾ ਝੰਡਾ ਚੁੱਕਦਿਆਂ, ਨਕਸਲਬਾੜੀ ਦੀ ਉਠਾਣ ਦਾ ਪੈੜਾ ਬੰਨ੍ਹਿਆ ਗਿਆ ਅਤੇ ਨਕਸਲਬਾੜੀ ਦੇ ਹਥਿਆਰਬੰਦ ਘੋਲ ਦੀਆਂ ਚੰਗਿਆੜੀਆਂ ਨੂੰ ਮੁਲਕ ਭਰ ਵਿੱਚ ਫੈਲਾਇਆ ਗਿਆ। ਸਾਥੀ ਚਾਰੂ ਦੀ ਅਗਵਾਈ ਹੇਠ ਹੀ ਨਕਸਬਾੜੀ ਲਹਿਰ ਦੀ ਆਮ ਅਤੇ ਠੋਸ ਵਿਚਾਰਧਾਰਕ ਸਿਆਸੀ ਲੀਹ ਦਾ ਮੁਹਾਂਦਰਾ ਉਲੀਕਿਆ ਗਿਆ। ਇਹ ਸਾਥੀ ਚਾਰੂ ਮਾਜ਼ੂਮਦਾਰ ਹੀ ਸੀ, ਜਿਸ ਦੀ ਅਗਵਾਈ ਹੇਠ ਮੁਲਕ ਭਰ ਦੇ ਕਮਿਊਨਿਸਟ ਇਨਕਲਾਬੀਆਂ ਦੀ ਮੁਲਕ ਪੱਧਰੀ ਤਾਲਮੇਲ ਕਮੇਟੀ ਬਣਾਈ ਗਈ ਅਤੇ ਕਮਿਊਨਿਸਟ ਪਾਰਟੀ ਆਫ ਇੰਡੀਆ (ਐਮ.ਐਲ.) ਦੀ ਸਥਾਪਨਾ ਕੀਤੀ ਗਈ। ਜਾਬਰ ਭਾਰਤੀ ਰਾਜ ਨਾਲ ਟੱਕਰ ਲੈਂਦਿਆਂ ਅਤੇ ਕਮਿਊਨਿਸਟ ਪਾਰਟੀ 'ਤੇ ਦਹਾਕਿਆਂ-ਬੱਧੀ ਜਕੜ ਮਾਰੀਂ ਬੈਠੇ ਸੋਧਵਾਦ ਦਾ ਕੜ ਪਾੜਦਿਆਂ, ਕੀਤੀ ਗਈ ਇਹ ਇਤਿਹਾਸਕ ਪੇਸ਼ਕਦਮੀ ਕਮਿਊਨਿਸਟ ਇਨਕਲਾਬੀ ਲਹਿਰ ਦੇ ਸਫਰ-ਮਾਰਗ ਦੇ ਉਹ ਨਾ-ਮਿਟਣਯੋਗ ਮੀਲ-ਪੱਥਰ ਹਨ, ਜਿਸ ਤੋਂ ਮੁਲਕ ਦੀ ਕਮਿਊਨਿਸਟ ਇਨਕਲਾਬੀ ਲਹਿਰ ਦਾ ਅਗਲੇਰਾ ਤਰਥੱਲ-ਪਾਊ ਸਫਰ ਸ਼ੁਰੂ ਹੁੰਦਾ ਹੈ।
ਜਦੋਂ ਕਮਿਊਨਿਸਟ ਪਾਰਟੀ 'ਤੇ ਦਹਾਕਿਆਂ-ਬੱਧੀ ਚੱਲੀ ਆਉਂਦੀ ਸੋਧਵਾਦ ਦੀ ਜਕੜ ਨੂੰ ਭੰਨਦਿਆਂ, ਸਹੀ ਰਾਹ ਦੀ ਤਲਾਸ਼ ਵਿੱਚ ਅਹੁਲਣ ਅਤੇ ਪੇਸ਼ਕਦਮੀ ਲਈ ਹੰਭਲਾ ਮਾਰਿਆ ਜਾਂਦਾ ਹੈ, ਤਾਂ ਉਸ ਵਕਤ ਵਕਤੀ ਤੌਰ 'ਤੇ ਖੱਬੇ ਪਾਸੇ ਨੂੰ ਜਾ ਉਲਰਨਾ ਅਤੇ ਖੱਬੀ ਥਿੜ੍ਹਕਣ/ਕੁਰਾਹੇ ਦਾ ਸ਼ਿਕਾਰ ਹੋਣਾ, ਗਲਤ ਹੋਣ ਅਤੇ ਹਰਜਾ-ਪੁਚਾਊ ਹੋਣ ਦੇ ਬਾਵਜੂਦ, ਕੋਈ ਓਪਰੀ ਅਤੇ ਅਣਹੋਣੀ ਗੱਲ ਨਹੀਂ ਹੁੰਦਾ। ਗੰਭੀਰ ਗਲਤੀਆਂ ਉਹਨਾਂ ਤੋਂ ਹੀ ਹੁੰਦੀਆਂ ਹਨ, ਜਿਹੜੇ ਇਨਕਲਾਬੀ ਜੰਗ ਦੇ ਮੈਦਾਨ ਵਿੱਚ ਸੀਸ ਤਲੀ 'ਤੇ ਧਰ ਕੇ ਨਿੱਤਰਦੇ ਹਨ। ਜਿਹਨਾਂ ਨੇ ਕਦੇ ਦੁਸ਼ਮਣ ਦੀ ਕੀੜੀ ਵੀ ਨਹੀਂ ਮਾਰਨੀ ਹੁੰਦੀ, ਉਹ ਕਦੇ ਵੀ ਗਲਤੀ ਨਹੀਂ ਕਰਦੇ। ਸੀਸ ਤਲੀ 'ਤੇ ਧਰ ਕੇ ਅਤੇ ਜਮਾਤੀ ਦੁਸ਼ਮਣ ਨਾਲ ਖੂਨ ਦੀ ਲਕੀਰ ਖਿੱਚ ਕੇ ਜੰਗ ਦੇ ਮੈਦਾਨ ਵਿੱਚ ਨਿੱਤਰਨ ਵਾਲੇ ਕਮਿਊਨਿਸਟ ਇਨਕਲਾਬੀਆਂ ਤੋਂ ਗਲਤੀਆਂ ਵੀ ਹੁੰਦੀਆਂ ਹਨ। ਪਰ ਉਹ ਵੱਡੀਆਂ ਛੋਟੀਆਂ ਸਭ ਗਲਤੀਆਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਇਨਕਲਾਬੀ ਭਾਵਨਾ ਅਤੇ ਜੁਰਅੱਤ ਰੱਖਦੇ ਹੁੰਦੇ ਹਨ। ਜਿਸ ਕਰਕੇ ਉਹ ਆਪਣੀਆਂ ਗਲਤੀਆਂ ਨੂੰ ਪ੍ਰਵਾਨ ਕਰਦਿਆਂ ਅਤੇ ਇਹਨਾਂ ਦੀ ਦਰੁਸਤੀ ਕਰਦਿਆਂ, ਇਨਕਲਾਬੀ ਸੰਗਰਾਮ ਨੂੰ ਨਵੀਆਂ ਬੁਲੰਦੀਆਂ ਵੱਲ ਲਿਜਾਂਦੇ ਹਨ।
ਸਾਥੀ ਚਾਰੂ ਮਾਜ਼ੂਮਦਾਰ ਉਹਨਾਂ ਕਮਿਊਨਿਸਟ ਇਨਕਲਾਬੀ ਆਗੂਆਂ ਸਖਸ਼ੀਅਤਾਂ ਵਿੱਚ ਸ਼ੁਮਾਰ ਹੈ, ਜਿਹਨਾਂ ਵੱਲੋਂ ਪੂਰੀ ਬੇਬਾਕੀ ਅਤੇ ਨਿਮਰਤਾ ਨਾਲ ਆਪਣੀਆਂ ਗਲਤੀਆਂ ਨੂੰ ਕਬੂਲਿਆ ਗਿਆ ਹੈ। ਆਪਣੀ ਸ਼ਹਾਦਤ ਤੋਂ ਪਹਿਲਾਂ ਉਹਨਾਂ ਨੂੰ ਅਭਿਆਸ 'ਤੇ ਸਰਸਰੀ ਝਾਤ ਮਾਰਦਿਆਂ, ਪਾਰਟੀ 'ਤੇ ਖੱਬੇ ਮਾਅਰਕੇਬਾਜ਼ ਕੁਰਾਹੇ ਦੇ ਅਸਰਅੰਦਾਜ਼ ਹੋਣ ਦਾ ਅਹਿਸਾਸ ਹੋ ਗਿਆ ਸੀ। ਚੀਨੀ ਕਮਿਊਨਿਸਟ ਪਾਰਟੀ ਵੱਲੋਂ ਆਏ ਸੁਝਾਵਾਂ ਨੂੰ ਉਹਨਾਂ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਸੀ। ਉਹਨਾਂ ਵੱਲੋਂ ਪਾਰਟੀ ਨੂੰ ਇਸ ਖੱਬੀ ਭਟਕਣ ਤੋਂ ਮੁਕਤ ਕਰਨ ਅਤੇ ਮੁੜ ਸਹੀ ਲੀਹ ਦੀ ਪਟੜੀ 'ਤੇ ਚਾੜ੍ਹਨ ਬਾਰੇ ਸੋਚਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਅਰਸੇ ਦੌਰਾਨ ਉਹਨਾਂ ਵੱਲੋਂ ਆਪਣੀ ਜੀਵਨ ਸਾਥਨ ਨੂੰ ਲਿਖੀ ਚਿੱਠੀ ਵਿੱਚ ਆਪਣੀ ਇਸ ਭਾਵਨਾ ਅਤੇ ਇੱਛਾ ਦਾ ਇਜ਼ਹਾਰ ਕੀਤਾ ਗਿਆ ਸੀ। ਪਰ ਇਸ ਅਰਸੇ ਦੌਰਾਨ ਉਹ ਗ੍ਰਿਫਤਾਰ ਹੋ ਗਏ ਅਤੇ ਪੁਲਸ ਦੇ ਅੰਨ੍ਹੇ ਤਸ਼ੱਦਦ ਦਾ ਸਾਹਮਣਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ।
ਇਸ ਤੋਂ ਬਾਅਦ ਸਾਥੀ ਚਾਰੂ ਮਾਜ਼ੂਮਦਾਰ ਦੇ ਖਰੇ ਵਾਰਸਾਂ ਵੱਲੋਂ ਬੀਤੇ ਦੀਆਂ ਗਲਤੀਆਂ ਟਿੱਕਣ, ਦਰੁਸਤ ਕਰਨ ਅਤੇ ਨਕਸਲਬਾੜੀ ਲਹਿਰ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ। ਇਹ ਸਿਦਕਵਾਨ, ਨਿਹਚਾਵਾਨ, ਸਾਥੀ ਚਾਰੂ ਦੇ ਪੈਰੋਕਾਰ ਅਤੇ ਉਸਦੀ ਅਗਵਾਈ ਵਿੱਚ ਘੜੀ ਗਈ ਇਨਕਲਾਬੀ ਲੀਹ ਵਿੱਚ ਅਥਾਹ ਭਰੋਸਾ ਰੱਖਦੇ, ਉਹਨਾਂ ਸਿਰਲੱਥ ਇਨਕਲਾਬੀ ਘੁਲਾਟੀਆਂ ਦੀ ਸਾਲਾਂ-ਬੱਧੀ ਘਾਲੀ ਘਾਲਣਾ ਦਾ ਹੀ ਨਤੀਜਾ ਹੈ, ਕਿ ਅੱਜ ਫਿਰ ਸੀ.ਪੀ.ਆਈ.(ਮਾਓਵਾਦੀ) ਦੀ ਅਗਵਾਈ ਹੇਠ ਮੁਲਕ ਅੰਦਰ ਲਮਕਵੇਂ ਲੋਕ-ਯੁੱਧ ਦੀ ਲਟ ਲਟ ਬਲ਼ਦੀ ਲਾਟ ਹਾਕਮਾਂ ਦੇ ਕਾਲਜੇ ਹੌਲ ਪਾ ਰਹੀ ਹੈ। ਹਾਕਮਾਂ ਮੁਤਾਬਕ ਇਹ ਹਥਿਆਰਬੰਦ ਸੰਗਰਾਮ ਉਹਨਾਂ ਲਈ ਪ੍ਰਮੁੱਖ ਅੰਦਰੂਨੀ ਖਤਰਾ ਬਣਦਾ ਹੈ। ਆਪਣੇ ਸਿਰ ਮੌਤ ਬਣ ਕੇ ਮੰਡਰਾ ਰਹੇ ਇਸ ਖਤਰੇ ਤੋਂ ਮੁਕਤ ਹੋਣ ਲਈ ਉਹਨਾਂ ਵੱਲੋਂ ਅਪ੍ਰੇਸ਼ਨ ਗਰੀਨ ਹੰਟ ਦੇ ਨਾਂ ਹੇਠ ਮੁਲਕ ਦੇ ਕਿੰਨੇ ਸੂਬਿਆਂ ਦੇ ਲੋਕਾਂ 'ਤੇ ਫੌਜੀ ਹੱਲਾ ਵਿੱਢਿਆ ਹੋਇਆ ਹੈ।
ਸਾਥੀ ਚਾਰੂ ਮਾਜ਼ੂਮਦਾਰ ਦੇ ਖਰੇ ਵਾਰਸਾਂ ਵੱਲੋਂ ਜ਼ਰੱਈ ਇਨਕਲਾਬੀ ਜੰਗ ਦੇ ਮੈਦਾਨ ਵਿੱਚ ਜੂਝਦਿਆਂ, ਅਣਗਿਣਤ ਸ਼ਹਾਦਤਾਂ ਦਿੱਤੀਆਂ ਗਈਆਂ ਹਨ, ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ-ਸੰਗਰਾਮ ਨੂੰ ਅੱਗੇ ਵਧਾਉਣ ਲਈ ਜ਼ਿੰਦਗੀ-ਮੌਤ ਦੀ ਲੜਾਈ ਲੜੀ ਜਾ ਰਹੀ ਹੈ। ਨਕਸਲਬਾੜੀ ਦੇ ਗਿਲਾਫ ਵਿੱਚ ਲਿਪਟੇ ਸੱਜੇ ਸੋਧਵਾਦੀ ਟੋਲਿਆਂ ਵੱਲੋਂ ਬੁੱਤਾ-ਸਾਰੂ ਪੁਰਅਮਨ ਧਰਨੇ-ਮੁਜਾਹਰਿਆਂ ਦੇ ਆਸਰੇ ਆਪਣੀ ਹੋਂਦ ਬਚਾਉਣ ਲਈ ਹੱਥ-ਪੱਲਾ ਮਾਰਿਆ ਜਾ ਰਿਹਾ ਹੈ ਅਤੇ ਸੀ.ਪੀ.ਆਈ.(ਮਾਓਵਾਦੀ) ਖਿਲਾਫ ਚੁਗਲਖੋਰ ਘੁਸਰ-ਮੁਸਰ ਤੇ ਬੁੜ-ਬੁੜ ਕਰਕੇ ਆਪਣੇ ਡੋਲਦੇ ਮਨਾਂ ਨੂੰ ਤਸੱਲੀ ਦਿੱਤੀ ਜਾ ਰਹੀ ਹੈ। ੦-੦
--------------------------------------------------------
ਸਾਥੀ ਚਾਰੂ ਵੱਲੋਂ ਜੀਵਨ ਸਾਥਣ ਨੂੰ ਲਿਖੀ ਚਿੱਠੀ 'ਚੋਂ
''....ਅਸੀਂ ਬਹੁਤ ਥੋੜ੍ਹੀਆਂ ਸਾਮਰਾਜ-ਵਿਰੋਧੀ ਜੱਦੋਜਹਿਦਾਂ ਚਲਾ ਰਹੇ ਹਾਂ, ਕਿਉਂਕਿ ਸਫਾਏ ਨੂੰ ਬਹੁਤ ਜ਼ਿਆਦਾ ਅਹਿਮੀਅਤ ਦੇ ਦਿੱਤੀ ਗਈ ਹੈ। ਇਹ ਇੱਕ ਭਟਕਣ ਹੈ ਅਤੇ ਅਸੀਂ ਇਸ ਨੂੰ ਸਰ ਕਰ ਰਹੇ ਹਾਂ। ਪਾਰਟੀ ਅੰਦਰ ਇਸ 'ਤੇ ਜ਼ਿਆਦਾ ਤੋਂ ਜ਼ਿਆਦਾ ਪੜਚੋਲ ਹੋ ਰਹੀ ਹੈ ਅਤੇ ਇਸ ਨੂੰ ਦਰੁਸਤ ਕਰ ਲਿਆ ਜਾਵੇਗਾ। ਸਾਡੀ ਪਾਰਟੀ ਹਾਲੀ ਨਵ-ਉਮਰ ਪਾਰਟੀ ਹੈ, ਜਿਸ ਕੋਲ ਕੋਈ ਜ਼ਿਆਦਾ ਤਜਰਬਾ ਨਹੀਂ ਹੈ। ਸਾਥੀਆਂ ਵੱਲੋਂ ਇਸ ਭਟਕਣ ਨੂੰ ਟਿੱਕਣਾ ਇੱਕ ਸ਼ੁਭ ਸੰਕੇਤ ਹੈ.....।'' (14 ਜੁਲਾਈ, 1972) (ਸੁਸ਼ੀਤਲ ਰਾਏ ਚੌਧਰੀ ਵੱਲੋਂ ਸੰਪਾਦਿਤ- ਲਿਬਰੇਸ਼ਨ ਐਨਥਾਲੋਜੀ, ਗਰੰਥ-2 'ਚੋਂ)

No comments:
Post a Comment